ਮਹਾਰਾਸ਼ਟਰ ਦੇ ਅਹਿਮਦਨਗਰ ਦੇ ਜ਼ਿਲਾ ਹਸਪਤਾਲ ‘ਚ ਭਿਆਨਕ ਅੱਗ ਲੱਗਣ ਦੀਆਂ ਖਬਰਾਂ ਸਾਹਣਮੇ ਆ ਰਹੀਆਂ ਨੇ।

ਜਾਣਕਾਰੀ ਮੁਤਾਬਕ ਹਸਪਤਾਲ ਦੇ ਆਈਸੀਯੂ ‘ਚ ਅੱਗ ਲੱਗ ਗਈ ।

ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ।

ਇਸ ਦੇ ਨਾਲ ਹੀ ਆਈਸੀਯੂ ‘ਚ ਦਾਖਲ ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਸ਼ਿਫਟ ਕੀਤਾ ਜਾ ਰਿਹਾ ਹੈ।

ਆਈਸੀਯੂ ਵਿੱਚ ਕਈ ਮਰੀਜ਼ ਅਜਿਹੇ ਵੀ ਸਨ ਜੋ ਵੈਂਟੀਲੇਟਰ ‘ਤੇ ਸਨ। ਸੂਤਰਾਂ ਮੁਤਾਬਕ ਇਸ ਹਾਦਸੇ ‘ਚ 5 ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Spread the love