08 ਨਵੰਬਰ, ਰੋਹਤਕ (ਹਰਿਆਣਾ )

2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਦੇ ਚਾਰ ਮੈਂਬਰ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਗਏ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਐਸਆਈਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੇ ਆਧਾਰ ’ਤੇ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ ਅਤੇ ਐਸਆਈਟੀ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਇੱਕ ਪ੍ਰਸ਼ਨਾਵਲੀ ਵੀ ਤਿਆਰ ਕੀਤੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਆਈਟੀ ਮੁਖੀ ਤੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਡੇਰਾ ਮੁਖੀ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਦੀ ਗਿਣਤੀ ਅਜੇ ਤੈਅ ਨਹੀਂ ਹੈ ਕਿਉਂਕਿ ਇਹ ਇੱਕ ਲੰਮੀ ਪ੍ਰਕਿਰਿਆ ਹੈ ਅਤੇ ਕਈ ਵਾਰ ਸਿਰਫ਼ ਇੱਕ ਸਵਾਲ ਦਾ ਜਵਾਬ ਦੇਣ ਨਾਲ ਨਵਾਂ ਸਵਾਲ ਖੜ੍ਹਾ ਹੋ ਜਾਂਦਾ ਹੈ। ਐੱਸ.ਆਈ.ਟੀ.ਸੁਨਾਰੀਆ ਜੇਲ੍ਹ ਪਹੁੰਚ ਚੁੱਕੀ ਹੈ |

ਕੇਸ ਮੁਤਾਬਕ ਪੰਜਾਬ ਦੀ ਫਰੀਦਕੋਟ ਪੁਲਿਸ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਪੁਲਿਸ ਦੀ ਅਰਜ਼ੀ ‘ਤੇ ਫ਼ਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ 25 ਅਕਤੂਬਰ ਨੂੰ 29 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ ਪਰ ਫ਼ਰੀਦਕੋਟ ਦੀ ਅਦਾਲਤ ‘ਚ ਪੇਸ਼ੀ ਤੋਂ ਇਕ ਦਿਨ ਪਹਿਲਾਂ 28 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਰੰਟ ‘ਤੇ ਰੋਕ ਲਗਾ ਦਿੱਤੀ ਸੀ ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਗਈ।

Spread the love