08 ਨਵੰਬਰ, ਚੰਡੀਗੜ੍ਹ

ਅੱਜ 10:30 ਵਜੇ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ।

ਇਸ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਕੇ ਕੀਤੀ ਜਾਵੇਗੀ। ਇਸ ਵਿਸ਼ੇਸ਼ ਸੈਸ਼ਨ ‘ਚ ਪੰਜਾਬ ਸਰਕਾਰ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦੇ ਸਕਦੀ ਹੈ ਅਤੇ ਵਿਧਾਨ ਸਭਾ ‘ਚ ਮਤਾ ਪਾਸ ਕਰ ਸਕਦੀ ਹੈ।

ਇਸ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਪੰਜਾਬ ਵਿੱਚ ਲਾਗੂ ਨਾ ਹੋਣ ਦੇਣ ਦਾ ਪ੍ਰਸਤਾਵ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਵਾਧੇ ਵਿਰੁੱਧ ਪ੍ਰਸਤਾਵ ਲਿਆਂਦਾ ਜਾਵੇਗਾ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਨ ਅਤੇ ਗਾਂਧੀ ਪਰਿਵਾਰ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਮਤਾ ਲਿਆਂਦਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਕਥਿਤ ਤੌਰ ‘ਤੇ ਜ਼ਿੰਮੇਵਾਰ ਜਗਦੀਸ਼ ਟਾਈਟਲਰ, ਗਾਂਧੀ ਪਰਿਵਾਰ ਅਤੇ ਹੋਰ ਕਾਂਗਰਸੀ ਆਗੂਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਮੁੱਦੇ ’ਤੇ ਮਤਾ ਲਿਆਉਣ ਦੀ ਕੋਸ਼ਿਸ਼ ਕਰੇਗਾ। ਇਸ ਵਿਧਾਨ ਸਭਾ ਇਜਲਾਸ ‘ਚ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕਰਨਗੇ ਅਤੇ ਇਸ ਕਾਰਨ ਵਿਧਾਨ ਸਭਾ ਦਾ ਇਹ ਇੱਕ ਰੋਜ਼ਾ ਇਜਲਾਸ ਕਾਫੀ ਹੰਗਾਮੇ ਵਾਲਾ ਹੋ ਸਕਦਾ ਹੈ।

Spread the love