ਨਵੀਂ ਦਿੱਲੀ, 09 ਨਵੰਬਰ

ਚੇੱਨਈ ਦੀਆਂ ਜ਼ਿਆਦਾਤਰ ਸੜਕਾਂ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਨੀਵੇਂ ਇਲਾਕਿਆਂ ਵਿੱਚ ਦੋ ਫੁੱਟ ਤੱਕ ਪਾਣੀ ਭਰ ਗਿਆ।

ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਸੁਰੱਖਿਆ ਦੇ ਮੱਦੇਨਜ਼ਰ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਹੜ੍ਹ ਨਾਲ ਪ੍ਰਭਾਵਿਤ ਇੱਕ ਪੁਲਿਸ ਸਟੇਸ਼ਨ ਨੂੰ ਆਰਜ਼ੀ ਇਮਾਰਤ ਵਿੱਚ ਤਬਦੀਲ ਕਰਨਾ ਪਿਆ।

ਸ਼ਹਿਰ ਵਿੱਚ ਘੱਟੋ-ਘੱਟ 75 ਦਰੱਖਤ ਜੜ੍ਹੋਂ ਪੁੱਟ ਦਿੱਤੇ ਗਏ। ਮਾਨਸੂਨ ਦਾ ਮੀਂਹ ਦਿਨ ਭਰ ਰੁਕ-ਰੁਕ ਕੇ ਜਾਰੀ ਹੈ। ਇਸ ਦੌਰਾਨ, ਦੱਖਣੀ ਰੇਲਵੇ ਨੇ ਕਿਹਾ ਕਿ ਮੀਂਹ ਅਤੇ ਪਾਣੀ ਭਰਨ ਕਾਰਨ 9 ਨਵੰਬਰ ਨੂੰ ਚੇਨਈ ਉਪਨਗਰੀਏ ਖੇਤਰ ਵਿੱਚ ਘੱਟੋ-ਘੱਟ ਸੇਵਾਵਾਂ ਉਪਲਬਧ ਹੋਣਗੀਆਂ।

ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ‘ਚ ਵੱਡਾ ਖ਼ਤਰਾ ਹੈ। ਅਗਲੇ 24 ਘੰਟਿਆਂ ਵਿੱਚ ਇੱਥੇ ਚੱਕਰਵਾਤੀ ਤੂਫ਼ਾਨ ਪਹੁੰਚ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ਵਿੱਚ ਤਾਮਿਲਨਾਡੂ ਦੇ 13 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਸੰਕੇਤ ਦਿੰਦੇ ਹੋਏ ਇੱਕ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ 11 ਨਵੰਬਰ ਤੱਕ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।

Spread the love