ਚੰਡੀਗੜ੍ਹ, 09 ਨਵੰਬਰ

ਸੀਐਮ ਚੰਨੀ ਨੇ ਆਖ਼ਰਕਾਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੰਗ ਮੰਨ ਲਈ ਹੈ ਅਤੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਕੱਲ੍ਹ ਨੂੰ ਪੰਜਾਬ ਦੇ ਨਵੇਂ ਏਜੀ ਲਗਾਏ ਜਾਣਗੇ। ਇਹ ਸੂਚਨਾ ਰਾਜਪਾਲ ਨੂੰ ਭੇਜ ਦਿੱਤੀ ਜਾਵੇਗੀ ਅਤੇ ਭਲਕੇ ਪੰਜਾਬ ਵਿੱਚ ਨਵਾਂ ਏ.ਜੀ. ਦੀ ਨਿਯੁਕਤੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਵੀ ਹਟਾ ਦਿੱਤਾ ਜਾਵੇਗਾ। ਇਸ ਦੇ ਲਈ ਸਰਕਾਰ UPSC ਪੈਨਲ ਦਾ ਇੰਤਜ਼ਾਰ ਕਰੇਗੀ। ਹਾਲਾਂਕਿ ਸਹੋਤਾ ਦਾ ਹਟਣਾ ਹੁਣ ਤੈਅ ਹੈ। ਮੰਗਲਵਾਰ ਨੂੰ ਮੰਤਰੀ ਮੰਡਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਵੀ ਸੀਐਮ ਚੰਨੀ ਅਤੇ ਸਿੱਧੂ ਵਿਚਾਲੇ ਮੁਲਾਕਾਤ ਹੋਈ ਸੀ। ਜਿਸ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਡੀਜੀਪੀ ਅਤੇ ਏਜੀ ਦੀ ਛੁੱਟੀ ਤੈਅ ਹੈ। ਇਸੇ ਲਈ ਪ੍ਰੈੱਸ ਕਾਨਫਰੰਸ ‘ਚ ਸਿੱਧੂ ਵੀ ਪਹੁੰਚੇ। ਸਿੱਧੂ ਨੇ ਇਹ ਜ਼ਰੂਰ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ। ਹਾਲਾਂਕਿ ਸਿੱਧੂ ਨੇ ਏਜੀ ਅਤੇ ਡੀਜੀਪੀ ਬਾਰੇ ਸਿੱਧੇ ਤੌਰ ‘ਤੇ ਕੁਝ ਨਹੀਂ ਕਿਹਾ।

Spread the love