ਅੰਮ੍ਰਿਤਸਰ, 09 ਨਵੰਬਰ

ਜਿਵੇਂ ਹੀ 2022 ਦੀਆਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਓਵੇਂ ਹੀ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ। ਲਗਾਤਾਰ ਵਿਰੋਧੀ ਪਾਰਟੀਆਂ ਇੱਕ ਦੂਜੇ ਨੂੰ ਨਿਸ਼ਾਨੇ ‘ਤੇ ਲੈਂਦੀਆਂ ਨਜ਼ਰ ਆ ਰਹੀਆਂ ਹਨ।

ਇਸ ਦੇ ਹੀ ਚੱਲਦਿਆਂ ਅੱਜ ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਲੈਕੇ ਭਵਿੱਖਬਾਣੀ ਕੀਤੀ ਹੈ। ਮਜੀਠੀਆ ਨੇ ਕਿਹਾ ਹੁਣ ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਆਪਣੀ ਸਰਕਾਰ ਦੇ ਖ਼ਿਲਾਫ਼ ਇੱਕ ਵਾਰ ਫਿਰ ਤੋਂ ਬੋਲਣਾ ਸ਼ੁਰੂ ਹੋ ਗਏ ਹਨ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਸਿੱਖ ਚਿਹਰਾ ਜਲਦ ਹੀ ਮਿਲਣ ਜਾ ਰਿਹਾ ਹੈ ਅਤੇ ਨਵਜੋਤ ਸਿੰਘ ਸਿੱਧੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਉਨ੍ਹਾਂ ਕਿਹਾ ਇੱਕ ਦਿਨ ਦਾ ਸੈਸ਼ਨ ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਅਤੇ ਇਸ ਵਿੱਚ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਸਿਰਫ਼ ਸ਼ਰਧਾਂਜਲੀ ਦੇਕੇ ਸੈਸ਼ਨ ਖ਼ਤਮ ਕਰ ਦਿੱਤਾ ਗਿਆ ਅਤੇ ਦੁਬਾਰਾ ਇਹ ਸੈਸ਼ਨ 11 ਨੂੰ ਸੱਦਿਆ ਜਾਵੇਗਾ ਇਸ ‘ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਗਿਆਰਾਂ ਤਰੀਕ ਨੂੰ ਵੀ ਪੰਜਾਬ ਸਰਕਾਰ ਦੇ ਜੁਮਲੇ ਹੀ ਸਾਹਮਣੇ ਆਉਣਗੇ।

ਇਸ ਦੇ ਨਾਲ ਹੀ ਕਿਹਾ ਕਿ ਬੀਤੇ ਦਿਨ ਜੋ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਵਰਕਰਾਂ ਨੂੰ ਚੰਡੀਗਡ਼੍ਹ ਪੁਲਿਸ ਤੇ ਪੰਜਾਬ ਪੁਲਿਸ ਨੇ ਕੁੱਟਿਆ ਹੈ ਉਹ ਕੁੱਟ ਉਨ੍ਹਾਂ ਮੁਲਾਜ਼ਮਾਂ ਅੱਗੇ ਕੁੱਝ ਨਹੀਂ ਜੋ ਪੰਜ ਸਾਲ ਤੋਂ ਆਪਣੇ ਹੱਕਾਂ ਲਈ ਪੰਜਾਬ ਸਰਕਾਰ ਤੋਂ ਕੁੱਟ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਕੁੱਟਿਆ ਗਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ 50 ਦਿਨਾਂ ਵਿੱਚ ਸਿਰਫ਼ ਕੈਬਨਿਟ ਮੀਟਿੰਗਾਂ ਤੇ ਕਰੋੜਾਂ ਦਾ ਖਰਚਾ ਹੀ ਸਰਕਾਰ ਕਰ ਰਹੀ ਹੈ ਤੇ ਜੁਮਲੇਬਾਜ਼ੀ ਕਰਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੇ ਨਾਲ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਸਭ ਤੋਂ ਵੱਡਾ ਝੂਠ ਬੋਲਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ 10 ਰੁਪਏ ਪੈਟਰੋਲ ਦਾ ਰੇਟ ਘੱਟ ਕਰ ਦਿੱਤਾ ਜਦਕਿ ਪੈਟਰੋਲ ਦਾ ਰੇਟ ਅੱਠ ਰੁਪਏ ਹੀ ਘੱਟ ਹੋਇਆ ਹੈ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਵਿੱਚ ਆਈਐਸਆਈ ਦੇ ਬਾਜਵੇ ਨਾਲ ਯਾਰੀ ਹੈ ਤੇ ਚੰਨੀ ਸਰਕਾਰ ਦੀ ਮੋਦੀ ਨਾਲ ਇਸ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਬਾਜਵੇ ਨਾਲ ਅਤੇ ਚਰਨਜੀਤ ਸਿੰਘ ਚੰਨੀ ਨੂੰ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਵਾ ਦੇਣਾ ਚਾਹੀਦਾ ਹੈ।

Spread the love