ਚੰਡੀਗੜ੍ਹ, 09 ਨਵੰਬਰ

ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫ਼ੈਸਲਾ ਲਿਆ ਹੈ।

ਸਰਕਾਰ ਨੇ ਅੱਜ ਰਿਟਾਇਰਮੈਂਟ ਤੋਂ ਬਾਅਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਅਤੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਨ੍ਹਾਂ ਦੀ ਮੁੜ ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੇਵਲ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਵਿੱਚ ਛੋਟ ਹੋਵੇਗੀ।

Spread the love