ਵਿਸ਼ਵ ਦੇ ਕਈ ਦੇਸ਼ਾਂ ‘ਚ ਕਰੋਨਾ ਦੇ ਕੇਸ ਵਧਦੇ ਨਜ਼ਰ ਆ ਰਹੇ ਨੇ , ਕਈ ਦੇਸ਼ਾਂ ‘ਚ ਕਰੋਨਾ ਦਾ ਕਹਿਰ ਇਨਾਂ ਵਧ ਰਿਹਾ ਕਿ ਦੇਸ਼ ਅਗਲੀ ਲਹਿਰ ਦੀ ਚਿਤਾਵਨੀ ਦੇ ਰਹੇ ਨੇ।ਹੁਣ ਫਰਾਂਸ ਵਿਚ ਕੋਰੋਨਾ ਵਾਇਰਸ ਦੀ ਪੰਜਵੀਂ ਲਹਿਰ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਰਾਂਸ ਦੇ ਸਿਹਤ ਮੰਤਰੀ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਪੰਜਵੀਂ ਲਹਿਰ ਦੇ ਸ਼ੁਰੂਆਤ ਦੀ ਪੁਸ਼ਟੀ ਹੋ ਗਈ ਹੈ। ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰ ਹੈ। ਹਾਂਲਾਕਿ ਇਸ ਤੋਂ ਪਹਿਲਾਂ ਕਰੋਨਾ ਦੇ ਜਲਦੀ ਖਤਮ ਹੋਣ ਕਿਆਸ ਲਗਾਏ ਜਾ ਰਹੇ ਸਨ।ਸਿਹਤ ਮੰਤਰੀ ਦੇ ਇਸ ਐਲਾਨ ਨਾਲ ਉਹਨਾਂ ਉਮੀਦਾਂ ਨੂੰ ਡੂੰਘਾ ਝਟਕਾ ਲੱਗਾ ਹੈ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕਰੋਨਾ ਹੁਣ ਖਾਤਮੇ ਵੱਲ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਾਡੇ ਗੁਆਂਢੀ ਦੇਸ਼ਾਂ ਵਿਚ ਵੀ ਪੰਜਵੀਂ ਲਹਿਰ ਆ ਚੁੱਕੀ ਹੈ।ਫਰਾਂਸ ਵਿਚ ਹੁਣ ਤੱਕ ਕੋਰੋਨਾ ਇਨਫੈਕਸ਼ਨ ਦੇ 73 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਕੋਰੋਨਾ ਕਾਰਨ ਫਰਾਂਸ ਵਿਚ 1.19 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਰਕੇ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਹਰ ਕੋਸ਼ਿਸ਼ਾਂ ਕਰ ਰਹੀ ਹੈ।ਫਰਾਂਸ ਦੇ ਸਿਹਤ ਮੰਤਰੀ ਨੇ ਕਿਹਾ ਕਿ ਗੁਆਂਢੀ ਦੇਸ਼ਾਂ ਵਿਚ ਇਹ ਲਹਿਰ ਪਹਿਲਾਂ ਹੀ ਆ ਚੁੱਕੀ ਹੈ। ਗੁਆਂਢੀ ਦੇਸ਼ਾਂ ਦੇ ਡਾਟਾ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਇਹ ਲਹਿਰ ਪਿਛਲੀਆਂ ਲਹਿਰਾਂ ਦੀ ਤੁਲਨਾ ਵਿਚ ਜ਼ਿਆਦਾ ਗੰਭੀਰ ਹੋ ਸਕਦੀ ਹੈ ਜਿਸ ਕਰਕੇ ਸਭ ਨੂੰ ਚੌਕਸ ਰਹਿਣ ਦੀ ਲੋੜ ਹੈ।

Spread the love