2014 ਵਿੱਚ ਪੇਸ਼ਾਵਰ ਆਰਮੀ ਸਕੂਲ ਕਤਲੇਆਮ ਮਾਮਲੇ ਵਿੱਚ ਆਪਣਾ ਜਵਾਬ ਦੇਣ ਲਈ ਇਮਰਾਨ ਖਾਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ।

ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਨੂੰ ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨ ਆਪਣਾ ਕੰਮ ਕਰੇਗਾ।

ਹਾਂਲਾਕਿ ਇਮਰਾਨ ਨੇ ਇਹ ਵੀ ਕਿਹਾ ਕਿ ਮੈਂ ਕਾਨੂੰਨ ਦੇ ਰਾਜ ਵਿਚ ਵਿਸ਼ਵਾਸ ਰੱਖਦਾ ਹਾਂ। ਇਸ ਦੇਸ਼ ਵਿੱਚ ਦੁੱਧ ਧੋਤਾ ਨਹੀਂ ਹੈ।

ਫੌਜ ਵੱਲੋਂ ਚਲਾਏ ਜਾਂਦੇ ਇਕ ਸਕੂਲ ’ਤੇ 2014 ਅਤਿਵਾਦੀ ਹਮਲੇ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਪੁੱਛਗਿਛ ਕਰਨੀ ਸੀ।

ਅਦਾਲਤ ਦੀ ਇਕ ਬੈਂਚ ਨੇ ਸਵਾਲ ਕੀਤਾ ਕਿ ਉਹ ਕਰੀਬ 150 ਵਿਅਕਤੀਆਂ ਦੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨਾਲ ਗੱਲਬਾਤ ਕਿਉਂ ਕਰ ਰਹੇ ਹਨ।

ਮ੍ਰਿਤਕਾਂ ਵਿੱਚ ਵਧੇਰੇ ਬੱਚੇ ਸਨ। ਅਦਾਲਤ ਨੇ ਸਰਕਾਰ ਨੂੰ ਇਸ ਹਮਲੇ ਵਿੱਚ ਸੁਰੱਖਿਆ ਨਾਕਾਮੀ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ।

ਕਾਬਿਲੇਗੌਰ ਹੈ ਕਿ 16 ਦਸੰਬਰ 2014 ਨੂੰ ਤਹਿਰੀਕ ਏ ਤਾਲਿਬਾਨ ਪਾਕਿਸਤਾਨ ਦੇ ਦਹਿਸ਼ਤਗਰਦਾਂ ਨੇ ਪੇਸ਼ਾਵਰ ਵਿੱਚ ਆਰਮੀ ਪਬਲਿਕ ਸਕੂਲ ’ਤੇ ਹਮਲਾ ਕਰਕੇ 147 ਲੋਕਾਂ ਨੂੰ ਮਾਰ ਮੁਕਾਇਆ ਸੀ।

ਪਾਕਿਸਤਾਨ ਦੇ ਚੀਫ਼ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਮਰਾਨ ਨੂੰ ਤਲਬ ਕੀਤਾ ਸੀ।

ਇਸ ਹਮਲੇ ਦੀ ਜਾਂਚ ਇਕ ਵਿਸ਼ੇਸ਼ ਕਮਿਸ਼ਨ ਨੇ ਕੀਤੀ ਸੀ।ਦੂਸਰੇ ਪਾਸੇ ਇਮਰਾਨ ਸਰਕਾਰ ‘ਤੇ ਕਈ ਤਰ੍ਹਾਂ ਦੇ ਦੋਸ਼ ਵੀ ਲੱਗ ਰਹੇ ਨੇ।

ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਮਰਾਨ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ ਹੋਏ।

ਇਸ ਪਿੱਛੇ ਸਿਆਸੀ ਕਾਰਨ ਹੈ। ਦਰਅਸਲ, ਜਦੋਂ 2014 ਵਿੱਚ ਪੇਸ਼ਾਵਰ ਸਕੂਲ ਕਤਲੇਆਮ ਹੋਇਆ ਸੀ, ਇਮਰਾਨ ਪ੍ਰਧਾਨ ਮੰਤਰੀ ਨਹੀਂ ਸਨ।

ਇਸ ਲਈ ਵਿਰੋਧੀ ਧਿਰ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਪਾਰਟੀ ਨੂੰ ਫਸਾਉਣ ਲਈ ਉਸ ਨੇ ਖੁਦ ਅਦਾਲਤ ਵਿਚ ਪੇਸ਼ ਹੋਣ ਦਾ ਫੈਸਲਾ ਕੀਤਾ ਹੈ।

ਇਮਰਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸਕੂਲਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਾਰਜ ਯੋਜਨਾ ਤਿਆਰ ਕਰ ਰਹੀ ਹੈ।

Spread the love