ਚੰਡੀਗੜ੍ਹ, 15 ਨਵੰਬਰ

ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣ ਤੋਂ ਬਾਅਦ ਅੱਜ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਤੇ ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਤੇਲ ਦੀਆਂ ਕੀਮਤਾਂ ‘ਚ ਪਹਿਲਾਂ ਦੇ ਮੁਕਾਬਲੇ ਕੁਝ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪਾ ਰਿਹਾ ਹੈ।

ਜਾਣੋ ਆਪਣੇ ਸ਼ਹਿਰ ਦੇ ਰੇਟ

ਪੈਟਰੋਲ-ਡੀਜ਼ਲ ਦੀ ਕੀਮਤ, ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। IndianOil ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 ‘ਤੇ RSP ਸਪੇਸ ਭੇਜਣ ਦੀ ਲੋੜ ਹੈ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

Spread the love