ਅੰਮ੍ਰਿਤਸਰ, 17 ਨਵੰਬਰ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ‘ਚ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਬਹੁਤ ਚਾਅ ਹੈ ਕਿ ਉਹ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਮਨੋਕਾਮਨਾ ਹੁੰਦੀ ਹੈ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਹੋਣ ਅਤੇ ਉਹ ਬੜੇ ਹੀ ਸੁਭਾਗਸ਼ਾਲੀ ਹਨ ਜਿਨ੍ਹਾਂ ਨੂੰ ਇਹ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਪਾਕਿਸਤਾਨ ‘ਚ ਵੱਖ ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ 26 ਤਰੀਕ ਨੂੰ ਭਾਰਤ ਵਾਪਸ ਪਰਤਣਗੇ।

ਜ਼ਿਕਰਯੋਗ ਹੈ ਕਿ 1046 ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਵੀਜ਼ੇ ਅਪਲਾਈ ਕੀਤੇ ਸੀ ਜਿਸ ਵਿੱਚੋਂ ਕਿ 855 ਸ਼ਰਧਾਲੂਆਂ ਨੂੰ ਹੀ ਵੀਜ਼ੇ ਪ੍ਰਾਪਤ ਹੋਈ ਹੈ ਅਤੇ ਜੋ ਪਹਿਲਾ ਜਥਾ ਅੱਜ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਹੈ

Spread the love