ਨਵੀਂ ਦਿੱਲੀ, 17 ਨਵੰਬਰ

ਦਿੱਲੀ ‘ਚ ਵਧਦੇ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ।

ਸੁਣਵਾਈ ਸ਼ੁਰੂ ਹੁੰਦੇ ਹੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਫਿਰ ਝਾੜ ਪਾਈ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਲੋਕ ਇਸ ਮੁੱਦੇ ਨੂੰ ਗੁੰਮਰਾਹ ਕਰ ਰਹੇ ਹੋ।

ਸੁਪਰੀਮ ਕੋਰਟ ਨੇ ਇਹ ਵੀ ਪੁੱਛਿਆ ਕਿ ਪਾਬੰਦੀ ਤੋਂ ਬਾਅਦ ਪਟਾਕੇ ਕਿਉਂ ਚਲਾਏ ਗਏ। ਅਦਾਲਤ ਨੇ ਕੇਂਦਰ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ ਹੈ।

ਦੱਸ ਦੇਈਏ ਕਿ ਅੱਜ ਕੇਂਦਰ, ਦਿੱਲੀ, ਹਰਿਆਣਾ ਅਤੇ ਪੰਜਾਬ ਸਰਕਾਰਾਂ ਨੇ ਵੀ ਪ੍ਰਦੂਸ਼ਣ ਨੂੰ ਲੈ ਕੇ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦੀ ਮੁੱਖ ਗੱਲ ਇਹ ਹੈ ਕਿ ਕੇਂਦਰ ਘਰ ਤੋਂ ਕੰਮ ਕਰਨ ਦੇ ਹੱਕ ਵਿੱਚ ਨਹੀਂ ਹੈ। ਹਰਿਆਣਾ ਸਰਕਾਰ ਦੇ ਕਈ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਘਰ ਤੋਂ ਕੰਮ ਚੱਲ ਰਿਹਾ ਹੈ। ਪੰਜਾਬ ਸਰਕਾਰ ਪਰਾਲੀ ਸਾੜਨ ਵਾਲਿਆਂ ਨੂੰ ਜੁਰਮਾਨਾ ਲਗਾਵੇਗੀ।

Spread the love