ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਪਗ 20 ਮਹੀਨਿਆਂ ਮਗਰੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪੁੱਜ ਦਰਸ਼ਨ ਕਰ ਵਾਪਸ ਪਰਤਿਆ।

ਕਰੋਨਾ ਮਹਾਮਾਰੀ ਕਾਰਨ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕੀਤੇ ਕਰਤਾਰਪੁਰ ਕੋਰੀਡੋਰ ਨੂੰ ਖੋਲਣ ਲਈ ਸਰਕਾਰ ਲੰਬੇ ਸਮੇਂ ਤੋਂ ਵਿਚਾਰ ਕਰ ਰਹੀ ਸੀ।

ਇਸੇ ਤਰ੍ਹਾਂ 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ।

ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ।

Spread the love