ਚੰਡੀਗੜ੍ਹ, 18 ਨਵੰਬਰ

ਪੰਜਾਬ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ।

ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।

Spread the love