ਚੰਗੀਗੜ੍ਹ, 18 ਨਵੰਬਰ
ਸੀਐਮ ਚਰਨਜੀਤ ਚੰਨੀ ਅੱਜ ਆਪਣੀ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਜਾਣਗੇ। ਪਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਦਾਅਵਾ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕੀਤਾ ਹੈ। ਡੱਲਾ ਨੇ ਕਿਹਾ ਕਿ ਸਿੱਧੂ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਉਹ 18 ਦੀ ਬਜਾਏ 20 ਨਵੰਬਰ ਨੂੰ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਨਾਲ ਜਾਣਾ ਸੀ।
ਜਾਣਕਾਰੀ ਮੁਤਾਬਕ ਅਥਾਰਟੀ ਨੇ ਪੰਜਾਬ ਸਰਕਾਰ ਦੇ 14-14 ਲੋਕਾਂ ਦੇ ਜੱਥੇ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਹੈ। ਅਤੇ ਨਵਜੋਤ ਸਿੰਘ ਸਿੱਧੂ ਤੀਜੇ ਜੱਥੇ ਵਿੱਚ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਭਾਜਪਾ ਆਗੂ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੋਂ ਸੜਕੀ ਰਸਤੇ ਜਾਣ ਵਾਲੇ ਪਹਿਲੇ ਜਥੇ ਨਾਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਭਾਜਪਾ ਆਗੂਆਂ ਨਾਲ ਵੀਰਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਣਗੇ। ਇਸ ਜੱਥੇ ਵਿੱਚ ਸੁਖਵੰਤ ਸਿੰਘ ਧਨੌਲਾ, ਜਸਵਿੰਦਰ ਸਿੰਘ ਢਿੱਲੋਂ, ਐਸ.ਐਸ.ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਟੇਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ ਭੰਡਾਰੀ ਸ਼ਾਮਲ ਹੋਣਗੇ।
ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ ਕੁਝ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਪਹਿਲੇ ਦਿਨ 49 ਲੋਕਾਂ ਦੀ ਰਜਿਸਟ੍ਰੇਸ਼ਨ ਹੋਈ, ਜਿਸ ਵਿੱਚ 28 ਸ਼ਰਧਾਲੂ ਦਰਸ਼ਨਾਂ ਲਈ ਗਏ। ਇਸ ਵਿੱਚ 19 ਪੁਰਸ਼ ਅਤੇ 9 ਔਰਤਾਂ ਸ਼ਾਮਲ ਸਨ। ਉਕਤ ਸ਼ਰਧਾਲੂਆਂ ਨੇ ਮੰਗਲਵਾਰ ਨੂੰ ਹੀ ਦਰਸ਼ਨਾਂ ਲਈ ਆਨਲਾਈਨ ਅਪਲਾਈ ਕੀਤਾ ਸੀ, ਜਿਨ੍ਹਾਂ ਨੂੰ ਦੇਰ ਸ਼ਾਮ ਹੀ ਦਰਸ਼ਨ ਕਰਨ ਦੀ ਕਾਨੂੰਨੀ ਇਜਾਜ਼ਤ ਮਿਲੀ ਸੀ।