ਨਵੀਂ ਦਿੱਲੀ, 19 ਨਵੰਬਰ

ਪੀਐਮ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ। ਕੇਂਦਰ ਸਰਕਾਰ ਦੇ ਇਸ ਕਦਮ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ।

ਰਾਹੁਲ ਗਾਂਧੀ ਨੇ ਲਿਖਿਆ,ਇਨ੍ਹਾਂ ਕਾਨੂੰਨਾਂ ਵਿਰੁੱਧ ਲੜ ਰਹੇ ਕਿਸਾਨਾਂ ਨੇ ਆਪਣੇ ‘ਸਤਿਆਗ੍ਰਹਿ’ ਨਾਲ ਬੇਇਨਸਾਫ਼ੀ ਲਈ ਆਪਣਾ ਸਿਰ ਝੁਕਾਇਆ ਹੈ। ਰਾਹੁਲ ਨੇ ਆਪਣੇ ਟਵੀਟ ‘ਚ ਲਿਖਿਆ, ‘ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ। ਬੇਇਨਸਾਫ਼ੀ ਵਿਰੁੱਧ ਇਸ ਜਿੱਤ ‘ਤੇ ਵਧਾਈ! ਜੈ ਹਿੰਦ, ਜੈ ਹਿੰਦ ਦਾ ਕਿਸਾਨ !

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਵੀ ਇੱਕ ਸਾਲ ਪੂਰਾ ਹੋਣ ‘ਤੇ ਬਸ ਕੁੱਝ ਦਿਨ ਹੀ ਰਹਿ ਗਏ ਸਨ ਕੀ ਉਸ ਤੋਂ ਪਹਿਲਾਂ ਹੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖੁਸ਼ ਕਰ ਦਿੱਤਾ।

Spread the love