ਨਵੀਂ ਦਿੱਲੀ, 19 ਨਵੰਬਰ

ਅਦਾਕਾਰਾ ਕੰਗਣਾ ਰਣੌਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ‘ਤੇ ਨਿਰਾਸ਼ ਨਜ਼ਰ ਆ ਰਹੀ ਹੈ। ਕੰਗਣਾ ਰਣੌਤ ਨੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਨੂੰ ਸ਼ਰਮਨਾਕ ਦੱਸਦੇ ਹੋਏ ਵਿਵਾਦਿਤ ਬਿਆਨ ਦਿੱਤਾ ਹੈ। ਕੰਗਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ।

ਕਾਨੂੰਨਾਂ ਦੀ ਵਾਪਸੀ ‘ਤੇ ਭੜਕੀ ਕੰਗਨਾ ਨੇ ਭਾਰਤ ਨੂੰ ‘ਜਿਹਾਦੀ ਰਾਸ਼ਟਰ’ ਦੱਸਿਆ ਹੈ। ਕੰਗਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਚਾਰ ਸਾਂਝੇ ਕੀਤੇ ਹਨ। ਕੰਗਨਾ ਨੇ ਲਿਖਿਆ ਕਿ ਇਹ ਬੇਹੱਦ ਸ਼ਰਮਨਾਕ ਅਤੇ ਅਨੁਚਿਤ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਪਿਛਲੇ ਇੱਕ ਸਾਲ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।

ਕੰਗਨਾ ਨੇ ਇੰਸਟਾਗ੍ਰਾਮ ‘ਤੇ ਸਕਰੀਨਸ਼ਾਟ ਸ਼ੇਅਰ ਕੀਤਾ ਅਤੇ ਲਿਖਿਆ, “ਦੁੱਖ, ਸ਼ਰਮਨਾਕ, ਬਿਲਕੁਲ ਬੇਇਨਸਾਫ਼ੀ। ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੀ ਬਜਾਏ ਲੋਕ ਸੜਕਾਂ ‘ਤੇ ਕਾਨੂੰਨ ਬਣਾਉਣ ਲੱਗ ਜਾਣ… ਤਾਂ ਇਹ ਵੀ।” ਇੱਕ ਜੇਹਾਦੀ ਰਾਸ਼ਟਰ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਇਸ ਤਰ੍ਹਾਂ ਚਾਹੁੰਦੇ ਸਨ।”

Spread the love