ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਨਾਲ ਰਿਸ਼ਤਿਆਂ ‘ਤੇ ਚਿੰਤਾ ਜਾਹਰ ਕੀਤੀ ਹੈ।
ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਤੇ ਚੀਨ ਆਪਣੇ ਸਬੰਧਾਂ ਨੂੰ ਲੈ ਕੇ ਖਾਸ ਤੌਰ ’ਤੇ ਖਰਾਬ ਦੌਰ ’ਚੋਂ ਲੰਘ ਰਹੇ ਹਨ ਕਿਉਂਕਿ ਪੇਈਚਿੰਗ ਨੇ ਸਮਝੌਤਿਆਂ ਦਾ ਉਲੰਘਣ ਕਰਦਿਆਂ ਕੁਝ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਿਨ੍ਹਾਂ ਪਿੱਛੇ ਉਸ ਕੋਲ ਹੁਣ ਤੱਕ ਭਰੋਸੇਯੋਗ ਸਪੱਸ਼ਟੀਕਰਨ ਨਹੀਂ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਚੀਨ ਦੀ ਲੀਡਰਸ਼ਿਪ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਦੁਵੱਲੇ ਸਬੰਧਾਂ ਨੂੰ ਉਹ ਕਿੱਧਰ ਲਿਜਾਣਾ ਚਾਹੁੰਦੇ ਹਨ।
ਚੀਨ ਨਾਲ ਪੂਰਬੀ ਲੱਦਾਖ ’ਚ ਸਰਹੱਦੀ ਵਿਵਾਦ ਦੇ ਸੰਦਰਭ ’ਚ ਵਿਦੇਸ਼ ਮੰਤਰੀ ਨੇ ਕਿਹਾ, ‘ਅਸੀਂ ਸਾਡੇ ਸਬੰਧਾਂ ’ਚ ਖਾਸ ਤੌਰ ’ਤੇ ਖਰਾਬ ਦੌਰ ’ਚੋਂ ਲੰਘ ਰਹੇ ਹਾਂ ਕਿਉਂਕਿ ਉਨ੍ਹਾਂ ਸਮਝੌਤਿਆਂ ਦੀ ਉਲੰਘਣਾ ਕਰਦਿਆਂ ਕੁਝ ਅਜਿਹੇ ਕਦਮ ਚੁੱਕੇ ਹਨ ਜਿਨ੍ਹਾਂ ਬਾਰੇ ਉਨ੍ਹਾਂ ਕੋਲ ਹੁਣ ਤੱਕ ਅਜਿਹਾ ਸਪੱਸ਼ਟੀਕਰਨ ਨਹੀਂ ਹੈ ਜਿਸ ’ਤੇ ਭਰੋਸਾ ਕੀਤਾ ਜਾ ਸਕੇ।
ਜੈਸ਼ੰਕਰ ਨੇ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਚੀਨ ਨੂੰ ਇਸ ਬਾਰੇ ਕੋਈ ਸ਼ੱਕ ਹੈ ਕਿ ਸਾਡੇ ਸਬੰਧ ਕਿਸ ਮੁਕਾਮ ’ਤੇ ਖੜ੍ਹੇ ਹਨ ਅਤੇ ਕੀ ਗੜਬੜ ਹੈ।