ਚਮਕੌਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਦੋਵਾਂ ਸਖਸ਼ੀਅਤਾਂ ਵਲੋਂ ਸਿੱਖ ਇਤਿਹਾਸ ਦੀ ਇਸ ਅਜ਼ੀਮ ਯਾਦਗਾਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਚੰਨੀ ਵਲੋਂ ਇਨ੍ਹਾਂ ਦੋਵਾਂ ਨੂੰ ਪੰਜਾਬ ਦੇ ਇਹ ਅਹਿਮ ਅਤੇ ਵੱਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

Spread the love