ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਤੇ ਵਿਦੇਸ਼ ਵਿਭਾਗ ਨੇ ਵੱਡਾ ਫੈਸਲਾ ਲਿਆ।

ਵਿਭਾਗ ਨੇ ਜਰਮਨੀ ਤੇ ਡੈਨਮਾਰਕ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੇਸ਼ਾਂ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ।

ਇਸ ਸੂਚੀ ਵਿੱਚ ਆਸਟਰੀਆ, ਬ੍ਰਿਟੇਨ, ਬੈਲਜੀਅਮ, ਗ੍ਰੀਸ, ਨਾਰਵੇ, ਸਵਿਟਜ਼ਰਲੈਂਡ, ਰੋਮਾਨੀਆ, ਆਇਰਲੈਂਡ ਤੇ ਚੈੱਕ ਗਣਰਾਜ ਸਮੇਤ ਕਈ ਯੂਰਪੀ ਦੇਸ਼ ਸ਼ਾਮਲ ਹਨ।

ਇਸ ਦੇ ਨਾਲ ਹੀ ਦੋ ਯੂਰਪੀ ਦੇਸ਼ਾਂ ਨੂੰ ਲੈਵਲ-4 ਵੇਰੀ ਹਾਈ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।ਆਸਟ੍ਰੇਰੀਆ ‘ਚ ਵੀ ਨਵੇਂ ਸਿਿਰਓ ਲਾਕਡਾਊਨ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ।

ਉਧਰ ਜਰਮਨੀ ਵਿੱਚ ਇਨਫੈਕਸ਼ਨ ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਚਾਂਸਲਰ ਐਂਜੇਲਾ ਮਾਰਕੇਲ ਨੇ ਕੰਜ਼ਰਵੇਟਿਵ ਪਾਰਟੀ ਦੇ ਨੇਤਾਵਾਂ ਨੂੰ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਉਪਾਅ ਕਾਫੀ ਹਨ।

ਇਸ ਸਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਦੱਸ ਦੇਈਏ ਕਿ ਜਰਮਨੀ ਵਿੱਚ ਉਹ ਬਜ਼ੁਰਗ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ ਦਾ ਟੀਕਾਕਰਨ ਹੋ ਗਿਆ ਹੈ।

ਇਸ ਦੇ ਨਾਲ ਹੀ ਬੱਚੇ ਵੀ ਇਸ ਵਾਰ ਸਾਫਟ ਟਾਰਗੇਟ ਬਣ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਯੂਰਪੀ ਦੇਸ਼ਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਚੌਕਸ ਰਹਿਣ ਦੀ ਲੋੜ ਹੈ।

ਵਿਸ਼ਵ ਸਿਹਤ ਸੰਗਠਨ ਨੇ ਵੀ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਕਈ ਦੇਸ਼ਾਂ ਨੂੰ ਹਦਾਇਤਾਂ ਸਖ਼ਤ ਕਰਨ ਦੀ ਗੱਲ ਕਹੀ ਹੈ।

ਸੰਸਥਾ ਨੇ ਕਿਹਾ ਕਿ 53 ਯੂਰਪੀਅਨ ਦੇਸ਼ਾਂ ਵਿੱਚ ਮੌਜੂਦਾ ਸਥਿਤੀ ਡੈਲਟਾ ਵੇਰੀਐਂਟ ਦੇ ਫੈਲਣ ਕਾਰਨ ਗੰਭੀਰ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਡਬਲਿਓਐਚਓ ਅਨੁਸਾਰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਆਪਣੀ ਰਣਨੀਤੀ ਬਦਲਣ ਦੀ ਲੋੜ ਹੈ।

Spread the love