ਨਵੀਂ ਦਿੱਲੀ, 26 ਨਵੰਬਰ

ਤਿਉਹਾਰ ਖਤਮ ਹੁੰਦਿਆਂ ਹੀ ਦੇਸ਼ ‘ਚ ਕਰੋਨਾ ਵੇਰੀਐਂਟ ਦੇ ਨਵੇਂ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਗਏ ਹਨ।

ਨਵੇਂ ਵੇਰੀਐਂਟ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ 24 ਘੰਟਿਆਂ ‘ਚ 488 ਲੋਕਾਂ ਦੀ ਮੌਤ, 10 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।ਦੇਸ਼ ਭਰ ‘ਚ ਕਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਕਮੀ ਆਉਣ ਤੋਂ ਬਾਅਦ ਇਹ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ।

ਪਿਛਲੇ 24 ਘੰਟਿਆਂ ‘ਚ ਕਰੋਨਾ ਨਾਲ ਮੌਤਾਂ ਦੀ ਗਿਣਤੀ ‘ਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 10 ਹਜ਼ਾਰ 549 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 488 ਲੋਕਾਂ ਦੀ ਮੌਤ ਹੋਈ।

ਇਸ ਦੌਰਾਨ 9 ਹਜ਼ਾਰ 868 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ, ਇਸ ਨਾਲ ਦੇਸ਼ ਭਰ ਵਿੱਚ ਕਰੋਨਾ ਦੇ ਠੀਕ ਹੋਣ ਵਾਲੇ ਮਾਮਲਿਆਂ ਦੀ ਗਿਣਤੀ 3,39,77,830 ਹੋ ਗਈ ਹੈ। ਹਾਲਾਂਕਿ, ਐਕਟਿਵ ਕੇਸਾਂ ਦੀ ਗਿਣਤੀ ਅਜੇ ਵੀ 1 ਲੱਖ 10 ਹਜ਼ਾਰ ਤੋਂ ਵੱਧ ਹੈ।

ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਐਕਟਿਵ ਮਾਮਲਿਆਂ ਦੀ ਗਿਣਤੀ 1,10,133 ਤੱਕ ਪਹੁੰਚ ਗਈ ਹੈ। ਸਾਹਮਣੇ ਆਏ ਅੰਕੜਿਆਂ ‘ਚ ਐਕਟਿਵ ਮਾਮਲਿਆਂ ਦੀ ਗਿਣਤੀ ਇਕ ਲੱਖ 10 ਹਜ਼ਾਰ ਤੋਂ ਘੱਟ ਸੀ ਪਰ ਸ਼ੁੱਕਰਵਾਰ ਨੂੰ ਨਵੇਂ ਮਾਮਲਿਆਂ ‘ਚ ਥੋੜ੍ਹਾ ਜਿਹਾ ਉਛਾਲ ਆਇਆ ਹੈ।

ਦੇਸ਼ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਦੀ ਗੱਲ ਕਰੀਏ ਤਾਂ ਇਹ ਵੱਧ ਕੇ 4,59,237 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ ਕੁੱਲ 120.27 ਕਰੋੜ ਕਰੋਨਾ ਟੀਕੇ ਲਗਾਏ ਜਾ ਚੁੱਕੇ ਹਨ। ਦੇਸ਼ ਵਿੱਚ ਕਰੋਨਾ ਦੀ ਰਿਕਵਰੀ ਦਰ 98.33 ਫੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ।

Spread the love