ਨਵੀਂ ਦਿੱਲੀ, 27 ਨਵੰਬਰ

ਅੱਜ ਦੁਪਹਿਰ 12 ਵਜੇ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਮੈਂਬਰੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।

ਇਸ ਮੀਟਿੰਗ ਵਿੱਚ ਹਰਿਆਣਾ, ਰਾਜਸਥਾਨ ਸਮੇਤ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਐਸਐਸਪੀ ਕਾਨੂੰਨ ਦੀ ਮੰਗ ’ਤੇ ਅੰਤਿਮ ਰੂਪ ਰੇਖਾ ਬਣਾਈ ਜਾ ਸਕਦੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਸੜਕਾਂ ‘ਤੇ ਖੜ੍ਹੇ ਹਨ।

ਕਿਸਾਨ ਐਮਐਸਪੀ ਐਕਟ ਦੀ ਮੰਗ ਨੂੰ ਲੈ ਕੇ 29 ਨਵੰਬਰ ਨੂੰ ਪੂਰੀ ਦਿੱਲੀ ਜਾਮ ਕਰਨ ਦੀ ਤਿਆਰੀ ਕਰ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

Spread the love