ਦੱਖਣੀ ਅਫ਼ਰੀਕਾ ਕੋਰੋਨਾ ਵਾਇਰਸ ਦੇ ਓਮੀਕਰੋਨ ਸਟ੍ਰੇਨ ਦੇ ਪ੍ਰਸਾਰ ਨਾਲ ਨਜਿੱਠਣ ਲਈ ਵਿਸ਼ਵ ਸਿਹਤ ਸੰਗਠਨ ਅਤੇ ਹੋਰ ਦੇਸ਼ਾਂ ਨਾਲ ਸੰਪਰਕ ਕਾਇਮ ਕਰ ਰਿਹਾ ਹੈ ਅਤੇ ਉਸ ਨੇ ਵਿੱਤੀ ਮਦਦ ਦੀ ਮੰਗ ਕੀਤੀ ਹੈ।

ਉਧਰ ਇਸ ਨਵੇਂ ਸਰੂਪ ‘ਤੇ ਕਾਬੂ ਪਾਉਣ ਲਈ ਦੁਨੀਆਂ ਭਰ ਵਿੱਚ ਯਾਤਰਾ ਪਾਬੰਦੀਆਂ ਨੂੰ ਸਖ਼ਤ ਕੀਤਾ ਜਾ ਰਿਹਾ ਹੈ।

ਆਸਟਰੇਲਿਆਈ ਅਧਿਕਾਰੀ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਦੀ ਹੋਰ ਸਖ਼ਤ ਨਿਗਰਾਨੀ ਨਾਲ ਜਾਂਚ ਕਰਦੇ ਨਜ਼ਰ ਆਏ।

ਸੇ ਤਰ੍ਹਾਂ ਨਿਊਜ਼ੀਲੈਂਡ ਨੇ ਨੌਂ ਦੱਖਣੀ ਅਫਰੀਕੀ ਦੇਸ਼ਾਂ ਤੋਂ ਯਾਤਰੀਆਂ ਦੇ ਆਉਣ ’ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ, ਜਦਕਿ ਜਾਪਾਨ ਨੇ ਵੀ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ।

ਥਾਈਲੈਂਡ ਨੇ ਅਫਰੀਕਾ ਦੇ ਅੱਠ ਦੇਸ਼ਾਂ ਤੋਂ ਯਾਤਰੀਆਂ ਦੀ ਆਮਦ ’ਤੇ ਪਾਬੰਦੀ ਲਾ ਦਿੱਤੀ ਹੈ।

ਵਪਾਰਕ ਕੇਂਦਰ ਮੰਨੇ ਜਾਂਦੇ ਸਿੰਗਾਪੁਰ ਵਿੱਚ ਵੀ ਅਜਿਹੀਆਂ ਹੀ ਪਾਬੰਦੀਆਂ ਲਾਈਆਂ ਗਈਆਂ ਹਨ।

ਉਤਰੀ ਅਫਰੀਕੀ ਦੇਸ਼ ਮੋਰੱਕੋ ਨੇ ਅੱਜ ਤੋਂ ਦੋ ਹਫ਼ਤਿਆਂ ਲਈ ਦੁਨੀਆਂ ਭਰ ਤੋਂ ਆਉਣ ਵਾਲੀਆਂ ਉਡਾਣਾਂ ਮੁਲਤਵੀ ਕਰ ਦਿੱਤੀਆਂ ਹਨ।

ਇਜ਼ਰਾਈਲ ਨੇ ਸਖ਼ਤ ਕਦਮ ਚੁੱਕਦਿਆਂ ਵਿਦੇਸ਼ੀ ਨਾਗਰਿਕਾਂ ’ਤੇ ਦੇਸ਼ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।

ਇਨ੍ਹਾਂ ਤੋਂ ਇਲਾਵਾ ਇੰਡੋਨੇਸ਼ੀਆ, ਸ੍ਰੀਲੰਕਾ, ਮਾਲਦੀਵ ਅਤੇ ਸਾਊਦੀ ਅਰਬ ਨੇ ਵੀ ਅਫਰੀਕੀ ਦੇਸ਼ਾਂ ਤੋਂ ਯਾਤਰਾਵਾਂ ਨੂੰ ਜਾਂ ਤਾਂ ਸੀਮਤ ਕਰ ਦਿੱਤਾ ਹੈ ਜਾਂ ਪਾਬੰਦੀਆਂ ਲਾ ਦਿੱਤੀਆਂ ਹਨ।

ਬ੍ਰਾਜ਼ੀਲ, ਕੈਨੇਡਾ, ਯੂਰੋਪੀ ਸੰਘ, ਇਰਾਨ ਅਤੇ ਅਮਰੀਕਾ ਨੇ ਪਹਿਲਾਂ ਹੀ ਪਾਬੰਦੀਆਂ ਲਾਈਆਂ ਹੋਈਆਂ ਹਨ।

ਉਧਰ ਵਿਸ਼ਵ ਸਿਹਤ ਸੰਗਠਨ ਵੀ ਇਸ ਨਵੇਂ ਸਰੂਪ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ।ਵਿਸ਼ਵ ਸਿਹਤ ਸੰਗਠਨ ਨੇ ਦੱਸਿਆ ਕਿ ਦੱਖਣੀ ਅਫਰੀਕੀ ਵਿਿਗਆਨੀ ਮਾਹਰ ਪੈਨਲ ਦਾ ਹਿੱਸਾ ਹਨ ਅਤੇ ਵੱਖ-ਵੱਖ ਦੇਸ਼ਾਂ ਦੇ ਬਹੁਤ ਸਾਰੇ ਸਹਿਯੋਗੀਆਂ ਨਾਲ ਸਹਿਯੋਗ ਕਰ ਰਹੇ ਹਨ।

Spread the love