ਮੋਹਾਲੀ, 29 ਨਵੰਬਰ

ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਮੋਹਾਲੀ ਦੇ ਟਰਾਂਸਪੋਰਟਰਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੋਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਮੋਹਾਲੀ ਵਿੱਚ ਟਰਾਂਸਪੋਰਟਰਾਂ ਨੂੰ ਆ ਰਹੀਆਂ ਮੁਸਕਲਾਂ ਸਬੰਧੀ ਜਾਣੂ ਕਰਵਾਇਆ ।

ਇਸ ਮੌਕੇ ਤੇ ਬੋਲਦਿਆਂ ਬੱਬੀ ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਇਹ ਸਿਸਟਮ ਦੀ ਨਾ ਕਾਮਯਾਬੀ ਹੀ ਹੈ ਕਿ ਸਰਮਾਏਦਾਰਾਂ ਨੂੰ ਰੋਜ਼ੀ ਰੋਟੀ ਕਮਾਉਣ ਵਿੱਚ ਬਹੁਤੀ ਮੁਸ਼ੱਕਤ ਨਹੀਂ ਕਰਨੀ ਪੈਂਦੀ ਜਦੋਂ ਕਿ ਮਿਹਨਤਕਸ਼ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਅਟਕਲਾਂ ਅਤੇ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਕਦੇ ਵੀ ਟਰਾਂਸਪੋਰਟਰਾਂ ਦੀਆਂ ਸਮੱਸਿਆਂਵਾਂ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਨਾ ਉਹਨਾਂ ਨੂੰ ਹੱਲ ਕਰਵਾਉਣ ਵੱਲ ਕਦੇ ਧਿਆਨ ਦਿੱਤਾ ਗਿਆ। ਸਗੋਂ ਡੀਜ਼ਲ ਤੇ ਟੈਕਸਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਇਸ ਕਾਰੋਬਾਰ ਨੂੰ ਤਬਾਹੀ ਦੇ ਕੰਢੇ ਤੇ ਲਿਆ ਖੜ੍ਹਾ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਟਰਾਂਸਪੋਰਟਰਾਂ ਨੂੰ ਰਹਿਤ ਦੇਣ ਦੇ ਨਾਲ-ਨਾਲ ਯੂਨੀਅਨਾਂ ਨੂੰ ਪੰਜਾਬ ਵਿੱਚ ਬਹਾਲ ਕੀਤਾਂ ਜਾਵੇਗਾ।

ਇਸ ਮੌਕੇ ਤੇ ਪ੍ਰਧਾਨ ਸੁਰਿੰਦਰ ਸਿੰਘ, ਗੁਰਜੀਤ ਸਿੰਘ, ਨਰਿੰਦਰ ਸਿੰਘ ਮੈਣੀ,ਨੇਤਰ ਸਿੰਘ,ਦਿਲਬਰ ਖਾਨ, ਸ਼ੋਕੀ,ਗੁਰਪਾਲ ਸਿੰਘ, ਗੁਰਜੰਟ ਸਿੰਘ,ਕਮਲ ਪੱਤੋ, ਸੁਰਿੰਦਰ ਸਿੰਘ ਕੰਡਾਲਾ, ਸਰਬਜੀਤ ਸਿੰਘ,ਜਸਵੀਰ ਸਿੰਘ, ਕੁਲਵਿੰਦਰ ਸਿੰਘ, ਤਰਸੇਮ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਮਨਜੀਤ ਸਿੰਘ, ਜਵਾਲਾ ਸਿੰਘ, ਹਰਪਾਲ ਸਿੰਘ, ਕਰਮਜੀਤ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

Spread the love