ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਪ੍ਰਸ਼ਾਸਨ ਨੇ ਫੌਜ ਨਾਲ ਸਬੰਧ ਰੱਖਣ ਵਾਲੀਆਂ 27 ਵਿਦੇਸ਼ੀ ਕੰਪਨੀਆਂ ਨੂੰ ਬਲੈਕਲਿਸਟ ਕਰ ਦਿੱਤਾ ਹੈ।

ਸਭ ਤੋਂ ਵੱਧ 12 ਪਾਬੰਦੀਸ਼ੁਦਾ ਕੰਪਨੀਆਂ ਚੀਨ ਦੀਆਂ ਹਨ।

ਇਸ ਤੋਂ ਇਲਾਵਾ ਪਾਕਿਸਤਾਨ, ਜਾਪਾਨ, ਰੂਸ ਅਤੇ ਸਿੰਗਾਪੁਰ ਦੀਆਂ ਫਰਮਾਂ ਵੀ ਇਸ ਸੂਚੀ ਦਾ ਹਿੱਸਾ ਹਨ।

ਕੁਝ ਦਿਨ ਪਹਿਲਾਂ ਅਮਰੀਕੀ ਸਰਕਾਰ ਨੇ ਕਿਹਾ ਸੀ ਕਿ ਦੇਸ਼ ਦੀਆਂ ਫੌਜ ਦੀ ਗੁਪਤ ਮਦਦ ਕਰਨ ਵਾਲੀਆਂ ਵਿਦੇਸ਼ੀ ਕੰਪਨੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ ਹੈ।ਅਮਰੀਕੀ ਵਿਦੇਸ਼ ਵਿਭਾਗ ਨੇ ਪਿਛਲੇ ਹਫਤੇ ਕਿਹਾ ਸੀ- ਅਸੀਂ ਅਜਿਹੀਆਂ ਵਿਦੇਸ਼ੀ ਕੰਪਨੀਆਂ ਖਿਲਾਫ ਸਖਤ ਕਾਰਵਾਈ ਕਰਨ ਜਾ ਰਹੇ ਹਾਂ ਜੋ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਇਨ੍ਹਾਂ ਕੰਪਨੀਆਂ ਕਾਰਨ ਸਾਡੀ ਰਾਸ਼ਟਰੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ।

ਇਸ ਤੋਂ ਇਲਾਵਾ ਵਿਦੇਸ਼ ਨੀਤੀ ਵੀ ਪ੍ਰਭਾਵਿਤ ਹੁੰਦੀ ਹੈ।

ਉਧਰ ਦੂਸਰੇ ਪਾਸੇ ਇਨਹਾਂ ਕੰਪਨੀਆਂ ਦੇ ਬਲੈਕਲਿਸਟ ਨਾਲ ਕੀ ਪ੍ਰਭਾਵ ਪੈ ਸਕਦੈ ਇਹ ਵੀ ਸਵਾਲ ਉਠ ਰਹੇ ਨੇ ਪਰ ਅਮਰੀਕੀ ਵਣਜ ਵਿਭਾਗ ਦੇ ਉਦਯੋਗ ਅਤੇ ਸੁਰੱਖਿਆ ਬਿਊਰੋ ਦੇ ਅਨੁਸਾਰ, ਨਿਰਯਾਤ ਪ੍ਰਸ਼ਾਸਨ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਤੋਂ ਬਾਅਦ 27 ਹੋਰ ਕੰਪਨੀਆਂ ਨੂੰ ਬੈਨ ਜਾਂ ਬਲੈਕਲਿਸਟ ਕੀਤਾ ਗਿਆ ਹੈ।

ਇਹ ਕੰਪਨੀਆਂ ਅਮਰੀਕੀ ਤਕਨੀਕ ਨੂੰ ਦੇਸ਼ ਤੋਂ ਬਾਹਰ ਨਹੀਂ ਲਿਜਾ ਸਕਣਗੀਆਂ।

ਪਾਕਿਸਤਾਨ ਨੂੰ ਉਸ ਦੇ ਪਰਮਾਣੂ ਪ੍ਰੋਗਰਾਮ ਕਾਰਨ ਇਸ ਸੂਚੀ ਵਿੱਚ ਰੱਖਿਆ ਗਿਆ ਹੈ।

ਇਹ ਕੰਪਨੀਆਂ ਅਮਰੀਕਾ ਵਿੱਚ ਕਾਰੋਬਾਰ ਵੀ ਨਹੀਂ ਕਰ ਸਕਣਗੀਆਂ।

ਚਰਚਾ ਇਹ ਵੀ ਸਿਖਰਾਂ ‘ਤੇ ਹੈ ਕਿ ਕੁਝ ਚੀਨੀ ਕੰਪਨੀਆਂ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ‘ਚ ਪਾਕਿਸਤਾਨ ਦੀ ਮਦਦ ਕਰ ਰਹੀਆਂ ਹਨ।

ਪਾਕਿਸਤਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਅਮਰੀਕਾ ਨੇ ਕਈ ਵਾਰ ਅਸੁਰੱਖਿਅਤ ਕਰਾਰ ਦਿੱਤਾ ਹੈ।

Spread the love