ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪਿ੍ੰਸਟਨ ਤੋਂ 6 ਕਿੱਲੋਮੀਟਰ ਦੂਰ ਹਾਈਵੇ ਨੰ.-3 ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ।

ਹਾਦਸੇ ‘ਚ 22 ਸਾਲਾ ਪੰਜਾਬੀ ਨੌਜਵਾਨ ਰਾਜਨਬੀਰ ਸਿੰਘ ਰਾਜਨ ਗਿੱਲ ਸਮੇਤ ਤਿੰਨ ਟਰੱਕ ਡਰਾਈਵਰਾਂ ਦੀ ਮੌਤ ਹੋ ਗਈ, ਜਦਕਿ ਇਕ ਡਰਾਇਵਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ।

ਮਿਲੀ ਖ਼ਬਰ ਅਨੁਸਾਰ ਸੜਕ ‘ਤੇ ਬਰਫ਼ ਜੰਮੀ ਹੋਣ ਕਾਰਨ ਇਕ ਟਰੱਕ ਅਚਾਨਕ ਬੇਕਾਬੂ ਹੋ ਕੇ ਖਾਈ ਵਿਚ ਜਾ ਡਿੱਗਾ ਤਾਂ ਪਿੱਛੋਂ ਆ ਰਹੇ ਦੋ ਹੋਰ ਟਰੱਕ ਉਸ ਨਾਲ ਟਕਰਾ ਗਏ ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕਾਂ ਨੂੰ ਅੱਗ ਲੱਗ ਗਈ ।

ਹਾਦਸੇ ‘ਚ ਗੰਭੀਰ ਜ਼ਖ਼ਮੀ ਹੋਏ ਰਾਜਨਬੀਰ ਸਿੰਘ ਨੂੰ ਪਿ੍ੰਸਟਨ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ।

ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸੰਬੰਧਿਤ ਰਾਜਨਬੀਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਹ ਦਸੰਬਰ, 2018 ‘ਚ ਵਿਿਦਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ ।

ਹੁਣ ਵਰਕ ਪਰਮਿਟ ‘ਤੇ ਟਰੱਕ ਡਰਾਈਵਰ ਸੀ । ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ।

Spread the love