15 ਦਸੰਬਰ ਤੋਂ ਦੇਸ਼ ਵਿਚ ਅੰਤਰਰਾਸ਼ਟਰੀ ਉਡਾਣਾਂ ਨਹੀਂ ਸ਼ੁਰੂ ਹੋਣਗੀਆਂ, ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਦਿੱਤਾ ਹੈ।

ਪਿਛਲੇ ਸਾਲ 23 ਮਾਰਚ ਤੋਂ ਭਾਰਤ ਵਿਚ ਅੰਤਰਰਾਸ਼ਟਰੀ ਉਡਾਣਾਂ ਮੁਲਤਵੀ ਹਨ।

ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਫਿਲਹਾਲ ਪਹਿਲਾਂ ਦੀ ਤਰ੍ਹਾਂ ਹੀ ਕੀਤੇ ਜਾਣ ਦੀ ਸੰਭਾਵਨਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਨਵੰਬਰ ਨੂੰ ਓਮਿਕਰੋਨ ‘ਤੇ ਸਮੀਖਿਆ ਮੀਟਿੰਗ ਕੀਤੀ ਸੀ।

ਇਸ ਵਿੱਚ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੇ ਫੈਸਲੇ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਸਖ਼ਤ ਨਜ਼ਰ ਰੱਖਣ ਦੀ ਗੱਲ ਵੀ ਕੀਤੀ ਸੀ।

Spread the love