ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਦੁਨੀਆ ਭਰ ਵਿੱਚ ਲਾਗੂ ਕੀਤੀ ਜਾ ਰਹੀ ਯਾਤਰਾ ਪਾਬੰਦੀ ਨੂੰ ਗਲਤ ਅਤੇ ਬੇਅਸਰ ਦੱਸਿਆ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ‘ਤੇ ਕੁਝ ਦੇਸ਼ਾਂ ਅਤੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਯਾਤਰੀਆਂ ਲਈ ਟੈਸਟਿੰਗ ਸੁਵਿਧਾਵਾਂ ਵਧਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਕ ਵਾਇਰਸ ਜਿਸ ਦੀ ਕੋਈ ਸੀਮਾ ਨਹੀਂ ਹੁੰਦੀ, ਤੁਸੀਂ ਇਸ ਨੂੰ ਯਾਤਰਾ ਪਾਬੰਦੀਆਂ ਨਾਲ ਨਹੀਂ ਰੋਕ ਸਕਦੇ।

ਓਮਿਕਰੋਨ ਦੇ ਵੇਰੀਐਂਟ ਦੀ ਅਫ਼ਰੀਕਾ ਵਿੱਚ ਪਿਛਲੇ ਹਫ਼ਤੇ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਦੇਸ਼ਾਂ ਨੇ ਦੱਖਣੀ ਅਫ਼ਰੀਕੀ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾ ਦਿੱਤੀ ਹੈ।

Spread the love