ਕਰੋਨਾ ਦੇ ਨਵੇਂ ਵੇਰੀਏਂਟ ਨੇ ਦੁਨੀਆਂ ਦੀ ਚਿੰਤਾ ਵਧਾ ਦਿੱਤੀ ਹੈ ਜਿਸ ਕਰਕੇ ਕਈ ਦੇਸ਼ ਪਹਿਲਾਂ ਹੀ ਪ੍ਰਬੰਧ ਕਰਨੇ ਚਾਹੁੰਦੇ ਨੇ।

ਓਮੀਕਰੋਨ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਇਕ ਵਾਰ ਫਿਰ ਤੋਂ ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ‘ਤੇ ਰੋਕ ਲਗਾ ਦਿੱਤੀ ਹੈ।

ਆਸਟ੍ਰੇਲੀਆ ਸਰਕਾਰ ਨੇ ਕੁਝ ਹਫ਼ਤੇ ਪਹਿਲਾਂ ਬਿਆਨ ਦਿੱਤਾ ਸੀ ਕਿ ਅੰਤਰਰਾਸ਼ਟਰੀ ਵਿਿਦਆਰਥੀ, ਹੁਨਰਮੰਦ ਪ੍ਰਵਾਸੀਆਂ ਲਈ ਸਰਹੱਦ 1 ਦਸੰਬਰ ਤੋਂ ਖੁੱਲ੍ਹ ਜਾਵੇਗੀ ।

ਓਮੀਕਰੋਨ ਦੇ ਖ਼ਤਰੇ ‘ਤੇ ਚਰਚਾ ਕਰਦਿਆਂ ਆਸਟ੍ਰੇਲੀਆ ਸਰਕਾਰ ਨੇ ਸਰਹੱਦ 15 ਦਸੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ ।

ਆਸਟ੍ਰੇਲੀਅਨ ਸਰਕਾਰ ਨੇ ਕਿਹਾ ਕਿ ਇਸ ਸਮੇਂ ਵਿਚ ਉਹ ਓਮੀਕਰੋਨ ਵੈਰੀਐਂਟ ਦਾ ਡਾਟਾ ਇਕੱਠਾ ਕਰਨਗੇ ।

ਦੱਸਣਯੋਗ ਹੈ ਕਿ ਨਿਊ ਸਾਊਥ ਵੇਲਜ਼ ਸੂਬੇ ਵਿਚ ਓਮੀਕਰੋਨ ਦੇ ਕੁਝ ਕੇਸ ਸਾਹਮਣੇ ਆਏ ਹਨ ਜਿਸ ਕਰਕੇ ਸਰਕਾਰ ਸਖ਼ਤ ਫੈਸਲੇ ਲੈ ਸਕਦੀ ਹੈ।

Spread the love