ਸ੍ਰੀ ਅਨੰਦਪੁਰ ਸਾਹਿਬ, 03 ਦਸੰਬਰ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ।

ਅਦਾਕਾਰਾ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕੰਗਨਾ ਰਣੌਤ ਨੇ ਉਦੋਂ ਵੀ ਕਿਸਾਨਾਂ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਦੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।

ਇਸ ਕਾਰਨ ਕੰਗਨਾ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਨਾਲ ਵੀ ਉਨ੍ਹਾਂ ਦੀ ਬਹਿਸ ਚਰਚਾ ਚੱਲਦੀ ਰਹੀ। ਹੁਣ ਜਦੋਂ ਕੰਗਨਾ ਰਣੌਤ ਪੰਜਾਬ ਗਈ ਹੈ ਤਾਂ ਕਿਸਾਨਾਂ ਨੂੰ ਭਿਣਕ ਲੱਗ ਗਈ ‘ਤੇ ਕਿਸਾਨ ਕੰਗਨਾ ਨੂੰ ਘੇਰਨ ਲਈ ਇਕੱਠੇ ਹੋ ਗਏ। ਅਦਾਕਾਰਾ ਨੇ ਇਸ ਦੌਰਾਨ ਵੀਡੀਓ ਸ਼ੇਅਰ ਕੀਤੀ ।

ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡਿਆ ‘ਤੇਵੀਡੀਓ ਸ਼ੇਅਰ ਕੀਤੀ, ਜਿਸ ‘ਚ ਉਹ ਪੰਜਾਬ ‘ਚ ਹੈ ਅਤੇ ਉਸ ਦੀ ਕਾਰ ਕਿਸਾਨਾਂ ਨਾਲ ਘਿਰੀ ਹੋਈ ਹੈ। ਸਥਿਤੀ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਕੰਗਨਾ ਨੇ ਕੈਪਸ਼ਨ ‘ਚ ਲਿਖਿਆ- ਪੰਜਾਬ ‘ਚ ਦਾਖਲ ਹੁੰਦੇ ਹੀ ਮੇਰੀ ਕਾਰ ‘ਤੇ ਭੀੜ ਨੇ ਹਮਲਾ ਕਰ ਦਿੱਤਾ।

ਉਹ ਕਹਿ ਰਹੇ ਹਨ ਕਿ ਉਹ ਕਿਸਾਨ ਹਨ। ਇਸ ਤੋਂ ਇਲਾਵਾ ਕੰਗਨਾ ਨੇ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਕਾਰ ਦੇ ਅੰਦਰ ਬੈਠੀ ਨਜ਼ਰ ਆ ਰਹੀ ਹੈ। ਇਸ ਦੌਰਾਨ ਕੰਗਨਾ ਕਹਿ ਰਹੀ ਹੈ ਕਿ- ਮੇਰੀ ਕਾਰ ਨੂੰ ਲੱਗਣ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਕੀ ਮੈਂ ਇੱਕ ਸਿਆਸਤਦਾਨ ਹਾਂ? ਇਹ ਕਿਹੋ ਜਿਹਾ ਵਿਹਾਰ ਹੈ?

Spread the love