ਨਵੀਂ ਦਿੱਲੀ, 03 ਦਸੰਬਰ

ਕਰੋਨਾ ਦੇ ਨਵੇਂ ਵੇਰੀਐਂਟ ਓਮਿਕਰੋਨ ਨੇ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ।

ਭਾਰਤ ਵਿੱਚ ਵੀ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਰਾਜਸਥਾਨ ਦੇ ਜੈਪੁਰ ਵਿੱਚ ਦੱਖਣੀ ਅਫਰੀਕਾ ਤੋਂ ਪਰਤੇ ਪਰਿਵਾਰ ਦੇ ਚਾਰ ਮੈਂਬਰ ਕਰੋਨਾ ਪਾਜ਼ੀਟਿਵ ਪਾਏ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ 9 ਮੈਂਬਰ 25 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਵਾਪਸ ਆਏ ਸਨ। ਪਰਿਵਾਰਕ ਮੈਂਬਰਾਂ ਵਿੱਚੋਂ, ਮਾਤਾ-ਪਿਤਾ ਅਤੇ ਉਨ੍ਹਾਂ ਦੀਆਂ 8 ਸਾਲ ਅਤੇ 15 ਸਾਲ ਦੀਆਂ ਦੋ ਧੀਆਂ ਸੰਕਰਮਿਤ ਪਾਈਆਂ ਗਈਆਂ ਹਨ।

ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਆਏ 12 ਵਿਅਕਤੀਆਂ ਵਿੱਚੋਂ 5 ਮੈਂਬਰ ਵੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ।

Spread the love