ਨਵੀਂ ਦਿੱਲੀ, 04 ਦਸੰਬਰ

ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਵਗੀ।

ਇਸ ਮੀਟਿੰਗ ਵਿੱਚ ਅੰਦੋਲਨ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ।

ਮੀਟਿੰਗ ਵਿੱਚ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ, ਜਿਨ੍ਹਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਆਦਿ ‘ਤੇ ਵੀ ਵਿਚਾਰ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਕੋਰ ਕਮੇਟੀ ਮੈਂਬਰ ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੋਈ ਰਸਮੀ ਭਰੋਸਾ ਨਾ ਮਿਲਣ ਕਾਰਨ ਕਿਸਾਨ ਆਪਣੀਆਂ ਲਟਕਦੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।

ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਅੰਦੋਲਨ ਵਾਪਸ ਲੈਣ ਲਈ 6 ਵੱਡੀਆਂ ਮੰਗਾਂ ਉਠਾਈਆਂ ਗਈਆਂ ਸਨ ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਅੰਦੋਲਨ ਜਾਰੀ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Spread the love