ਯੂਕੇ ਦੀ ਸਿਹਤ ਸੁਰੱਖਿਆ ਏਜੰਸੀ ਅਨੁਸਾਰ ਦੇਸ਼ ‘ਚ ਕਰੋਨਾ ਦੇ ਨਵੇਂ ਸਰੂਪ ‘ਓਮੀਕਰੋਨ’ ਦੇ 86 ਨਵੇਂ ਕੇਸ ਸਾਹਮਣੇ ਆਏ ਹਨ ।

ਇਸ ਤਰ੍ਹਾਂ ਯੂਕੇ ਵਿਚ ਓਮੀਕਰੋਨ ਦੇ ਕੁੱਲ 246 ਕੇਸਾਂ ਦੀ ਪਛਾਣ ਹੋ ਚੁੱਕੀ ਹੈ ਪਰ ਇੰਗਲੈਂਡ ਵਿਚ ਕਰੋਨਾ ਦੀ ਲਾਗ ਦੇ 99 ਪ੍ਰਤੀਸ਼ਤ ਤੋਂ ਵੱਧ ਕੇਸ ਅਜੇ ਵੀ ‘ਡੈਲਟਾ’ ਨਾਲ ਸਬੰਧਤ ਹਨ ।

ਸਕਾਟਲੈਂਡ ਵਿਚ 16 ਹੋਰ ਮਾਮਲੇ ਸਾਹਮਣੇ ਆਉਣ ਨਾਲ ਨਵੇਂ ਫਾਰਮ ਨਾਲ ਸਬੰਧਤ ਮਾਮਲਿਆਂ ਦੀ ਗਿਣਤੀ 29 ਹੋ ਗਈ ਹੈ ।

ਵੇਲਜ਼ ਵਿਚ ਇਕ ਮਾਮਲਾ ਸਾਹਮਣੇ ਆਇਆ ਹੈ ।ਦੱਸ ਦੇਈਏ ਕਿ ਕਈ ਦੇਸ਼ਾਂ ‘ਚ ਕਰੋਨਾ ਦੇ ਮਾਮਲੇ ਵਧਦੇ ਜਾ ਰਹੇ ਨੇ ਜਿਸ ਕਰਕੇ ਸਿਹਤ ਵਿਭਾਗ ਦੀਆਂ ਮੁਸ਼ਕਾਂ ਵਧ ਗਈ ਨੇ।ਹਾਂਲਾਕਿ ਇਸ ਨਵੇਂ ਵੇਰੀਏਂਟ ਨੂੰ ਲੈ ਕੇ ਚੰਗੀ ਗੱਲ ਇਹ ਹੈ ਕਿ ਦੇਸ਼ ਭਰ ਵਿੱਚੋਂ ਮੌਤ ਦੀਆਂ ਖਬਰਾਂ ਨਹੀਂ ਹਨ ਜਿਸ ਕਰਕੇ ਵਿਸ਼ਵ ਸਿਹਤ ਸੰਗਠਨ ਨੇ ਵੀ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।

Spread the love