ਮੁੰਬਈ, 06 ਦਸੰਬਰ

ਮਨੋਰੰਜਨ ਜਗਤ ਵਿੱਚ ਹਰ ਰੋਜ਼ ਕੋਈ ਨਾ ਕੋਈ ਹਲਚਲ ਹੁੰਦੀ ਰਹਿੰਦੀ ਹੈ। ਜਿਸ ਨੂੰ ਜਾਣਨ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ। ਐਤਵਾਰ ਦਾ ਦਿਨ ਫਿਲਮੀ ਦੁਨੀਆ ਲਈ ਵੀ ਬਹੁਤ ਖਾਸ ਰਿਹਾ। ਜਿੱਥੇ ਇੱਕ ਪਾਸੇ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਇਆ ਹੈ। ਦੂਜੇ ਪਾਸੇ ਈਡੀ ਨੇ ਜੈਕਲੀਨ ਫਰਨਾਂਡੀਜ਼ (Jacqueline Fernandez) ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ।

ਅਦਾਕਾਰਾ ਨੂੰ ਭਾਰਤ ਤੋਂ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਜੈਕਲੀਨ ਮੁੰਬਈ ਏਅਰਪੋਰਟ ਤੋਂ ਫਲਾਈਟ ਫੜਨ ਵਾਲੀ ਸੀ ਪਰ ਉਸ ਨੂੰ ਏਅਰਪੋਰਟ ‘ਤੇ ਹੀ ਰੋਕ ਦਿੱਤਾ ਗਿਆ ਹੈ। ਅਦਾਕਾਰਾ ਤੋਂ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ, ਜੈਕਲੀਨ ਨੂੰ ਈਡੀ ਨੇ ਆਪਣੇ ਦਫ਼ਤਰ ਬੁਲਾਇਆ ਅਤੇ ਗਵਾਹ ਵਜੋਂ ਉਸ ਤੋਂ ਪੁੱਛਗਿੱਛ ਕੀਤੀ। ਮਨੀ ਲਾਂਡਰਿੰਗ ਦਾ ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਹੈ। ਸੁਕੇਸ਼ ਨਾਲ ਜੈਕਲੀਨ ਦੀ ਇਕ ਨਿੱਜੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਇਸ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਲੰਮੇ ਸਮੇਂ ਤੋਂ ਚੱਲ ਰਹੀ ਹੈ। ਇਸ ਮਾਮਲੇ ਦੀ ਤਾਰ ਸੁਕੇਸ਼ ਚੰਦਰਸ਼ੇਖਰ ਤੋਂ ਸ਼ੁਰੂ ਹੋ ਕੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਤੱਕ ਪਹੁੰਚ ਗਈ। ਕੁਝ ਦਿਨ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ 200 ਕਰੋੜ ਦੀ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਚਾਰਜਸ਼ੀਟ ‘ਚ ਕਈ ਅਜਿਹੇ ਖੁਲਾਸੇ ਹੋਏ ਹਨ, ਜਿਨ੍ਹਾਂ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਗਏ ਹਨ। ਇਹ ਚਾਰਜਸ਼ੀਟ ਸੁਕੇਸ਼ ਚੰਦਰਸ਼ੇਖਰ, ਉਨ੍ਹਾਂ ਦੀ ਪਤਨੀ ਲੀਨਾ ਮਾਰੀਆ ਪਾਲ ਅਤੇ 6 ਹੋਰਾਂ ਖ਼ਿਲਾਫ਼ ਦਾਇਰ ਕੀਤੀ ਗਈ ਸੀ। ਖਬਰਾਂ ‘ਚ ਦਾਅਵਾ ਕੀਤਾ ਗਿਆ ਸੀ ਕਿ ਸੁਕੇਸ਼ ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਕਈ ਮਹਿੰਗੇ ਤੋਹਫੇ ਦਿੱਤੇ ਸਨ।

Spread the love