ਨਵੀਂ ਦਿੱਲੀ, 06 ਦਸੰਬਰ

ਵੈਸਟਰਨ ਡਿਸਟਰਬੈਂਸ (Western Disterbance) ਦੇ ਕਾਰਨ ਉੱਤਰੀ ਭਾਰਤ ਵਿੱਚ ਮੌਸਮ ਨੇ ਕਰਵਟ ਲੈ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਪਹਾੜੀ ਸੂਬਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਮੌਸਮ ਵਿਭਾਗ (IMD) ਮੁਤਾਬਕ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਈ ਇਲਾਕਿਆਂ ‘ਚ ਅੱਜ ਯਾਨੀ 6 ਦਸੰਬਰ ਨੂੰ ਮੀਂਹ ਪੈ ਸਕਦਾ ਹੈ। ਜਿਸ ਕਾਰਨ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (IMD) ਮੁਤਾਬਿਕ, ਦਾਦਰੀ, ਗ੍ਰੇਟਰ ਨੋਇਡਾ, ਫਰੀਦਾਬਾਦ, ਬੱਲਭਗੜ੍ਹ, ਮਹਿਮ, ਰੋਹਤਕ, ਭਿਵਾਨੀ, ਪਲਵਲ, ਹੋਡਲ ਅਤੇ ਹਰਿਆਣਾ ਦੇ ਨੇੜਲੀਆਂ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 6 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਹਸਤੀਨਾਪੁਰ, ਚਾਂਦਪੁਰ, ਮੇਰਠ, ਕਿਥੋਰ, ਅਮਰੋਹਾ ਅਤੇ ਗੜ੍ਹਮੁਕਤੇਸ਼ਵਰ ‘ਚ ਮਾਮੂਲੀ ਮੀਂਹ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (ਆਈਐਮਡੀ) ਦਾ ਮੰਨਣਾ ਹੈ ਕਿ ਉਥੇ ਅਗਲੇ 24 ਘੰਟੇ ‘ਚ ਦਿੱਲੀ-ਐਨਸੀਆਰ ‘ਚ ਬਦਲਾਂ ਦੀ ਆਵਾਜਾਈ ਰਹੇਗੀ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਸ ਹਫਤੇ ਤੋਂ ਤਾਪਮਾਨ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਦਿੱਲੀ ਵਿੱਚ ਅੱਜ (ਸੋਮਵਾਰ) ਭਾਵ 6 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ ਜਦੋਂ ਕਿ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਹਿਮਾਚਲ ਦੇ ਮਨਾਲੀ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਮਨਾਲੀ ‘ਚ ਪਾਰਾ ਜ਼ੀਰੋ ਤੋਂ ਹੇਠਾਂ ਪਹੁੰਚ ਗਿਆ ਹੈ। ਇਸ ਸਮੇਂ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਘੱਟੋ-ਘੱਟ ਤਾਪਮਾਨ 7.7 ਡਿਗਰੀ, ਸੁੰਦਰਨਗਰ ‘ਚ 6.3, ਕਲਪਾ ‘ਚ 1.4, ਧਰਮਸ਼ਾਲਾ ‘ਚ 11.4, ਊਨਾ ‘ਚ 11, ਕੇਲੌਂਗ ‘ਚ 3.4, ਸੋਲਨ ‘ਚ 7.5 ਅਤੇ ਮਨਾਲੀ ‘ਚ 3.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਉੱਤਰਾਖੰਡ ਅਤੇ ਕਸ਼ਮੀਰ ਦੇ ਪਹਾੜਾਂ ‘ਚ ਵੀ ਬਰਫਬਾਰੀ ਹੋ ਰਹੀ ਹੈ । ਮੌਸਮ ਵਿਭਾਗ (IMD) ਨੇ ਇਸ ਹਫਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Spread the love