ਕਰੋਨਾ ਦੇ ਵਧ ਰਹੇ ਪ੍ਰਸਾਰ ਦੇ ਮੱਦੇਨਜ਼ਰ ਅਮਰੀਕੀ ਸਰਕਾਰ ਨੇ ਵੱਡਾ ਫੈਸਲਾ ਲਿਆ।

ਨਵੇਂ ਸਰੂਪ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਭਾਰਤ ਸਣੇ ਹੋਰ ਦੇਸ਼ਾਂ ਤੋਂ ਇੱਥੇ ਆਉਣ ਵਾਲੇ ਸਾਰੇ ਯਾਤਰੀਆਂ ਲਈ ਕੋਵਿਡ-19 ਦੀ ਨੈਗੇਟਿਵ ਜਾਂਚ ਰਿਪੋਰਟ ਨਾਲ ਲੈ ਕੇ ਆਉਣਾ ਆਉਣਾ ਲਾਜ਼ਮੀ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਕਿਸੇ ਵੀ ਦੇਸ਼ ਤੋਂ ਅਮਰੀਕਾ ਲਈ ਰਵਾਨਾ ਹੋਣ ਵਾਲੀਆਂ ਉਡਾਣਾਂ ਲਈ ਜਾਰੀ ਇਸ ਨਵੇਂ ਸੋਧੇ ਹੋਏ ਹੁਕਮ ਮੁਤਾਬਕ ਯਾਤਰੀਆਂ ਨੂੰ ਯਾਤਰਾ ਤੋਂ ਇਕ ਦਿਨ ਪਹਿਲਾਂ ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਹੋਵੇਗੀ ਜਾਂ ਫਿਰ ਉਨ੍ਹਾਂ ਨੂੰ ਯਾਤਰਾ ਤੋਂ 90 ਦਿਨ ਪਹਿਲਾਂ ਕੋਵਿਡ-19 ਤੋਂ ਉੱਭਰਨ ਦਾ ਪ੍ਰਮਾਣ ਦਿਖਾਉਣਾ ਹੋਵੇਗਾ।

ਅਧਿਕਾਰੀਆਂ ਨੇ ਕਿਹਾ ਕਿ ਹਵਾਈ ਯਾਤਰੀਆਂ ਨੂੰ ਇਕ ਤਸਦੀਕਸ਼ੁਦਾ ਫਾਰਮ ਵਿਚ ਇਹ ਪੁਸ਼ਟੀ ਵੀ ਕਰਨੀ ਹੋਵੇਗੀ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਸਹੀ ਹੈ।

ਇਹ ਨਵਾਂ ਨਿਯਮ ਅੱਜ ਤੋਂ ਪ੍ਰਭਾਵੀ ਹੋਵੇਗਾ। ਸਿਹਤ ਤੇ ਮਨੁੱਖੀ ਸੇਵਾ ਵਿਭਾਗ ਅਧੀਨ ਆਉਂਦੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ (ਸੀਡਸੀ) ਨੇ ਇਹ ਜਾਣਕਾਰੀ ਦਿੱਤੀ।

Spread the love