ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਰਾਗ ਅਲਾਪਿਆ ਹੈ।

ਕੁਰੈਸ਼ੀ ਨੇ ਕਸ਼ਮੀਰ ਮੁੱਦੇ ਵੱਲ ਧਿਆਨ ਆਕਰਸ਼ਿਤ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਵਾਰ ਫਿਰ ਪੱਤਰ ਲਿਿਖਆ ਹੈ ।

ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਮੰਤਰੀ ਨੇ ਇਸ ਪੱਤਰ ਜ਼ਰੀਏ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਸੰਬੋਧਿਤ ਕਰਦਿਆਂ ਕੁਰੈਸ਼ੀ ਨੇ ਸੁਰੱਖਿਆ ਪਰਿਸ਼ਦ ਨੂੰ ਭਾਰਤ ਨੂੰ ਆਪਣੇ ਕਦਮਾਂ ਨੂੰ ਪਲਟਣ ਦਾ ਐਲਾਨ ਕਰਨ ਦੀ ਅਪੀਲ ਕੀਤੀ, ਜਿਸ ਵਿਚ 5 ਅਗਸਤ 2019 ਅਤੇ ਉਸ ਤੋਂ ਬਾਅਦ ਦੇ ਕਦਮ ਵੀ ਸ਼ਾਮਲ ਹਨ ।

ਭਾਰਤ ਵਲੋਂ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਅਤੇ ਸੰਵਿਧਾਨ ਦੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਮੁਅੱਤਲ ਕਰਨ ਦੇ ਬਾਅਦ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ।

ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਧਾਰਾ 370 ਦੀਆਂ ਵਿਵਸਥਾਵਾਂ ਨੂੰ ਮੁਅੱਤਲ ਕਰਨਾ ਉਸਦਾ ਅੰਦਰੂਨੀ ਮਾਮਲਾ ਹੈ ਪਰ ਪਾਕਿਸਤਾਨ ਬਾਰ ਬਾਰ ਇਹ ਮੁੱਦਾ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੂੰ ਕਈ ਵਾਰ ਅੰਤਰਰਾਸ਼ਟਰੀ ਪੱਧਰ ‘ਤੇ ਕਸ਼ਮੀਰ ਮਾਮਲੇ ‘ਚ ਮੂਧੇ ਮੂੰਹ ਖਾਣੀ ਪਈ ਸੀ।

Spread the love