ਨਵੀਂ ਦਿੱਲੀ , 08 ਦਸੰਬਰ

ਤਾਮਿਲਨਾਡੂ ਦੇ ਕੁਨੂਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਉੱਚ ਫੌਜੀ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਫੌਜੀ ਹੈਲੀਕਾਪਟਰ ਕਰੈਸ਼ ਹੋ ਗਿਆ। ਜਹਾਜ਼ ਵਿੱਚ ਕੁੱਲ 14 ਲੋਕ ਸਵਾਰ ਸਨ। ਇਨ੍ਹਾਂ ਵਿੱਚ ਸੀਡੀਐਸ ਸਮੇਤ 6 ਉੱਚ ਅਧਿਕਾਰੀ ਸਨ। ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਹੈਲੀਕਾਪਟਰ ਨੇ ਸੁਲੂਰ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ।

‘IAF ਦਾ Mi-17V5 ਹੈਲੀਕਾਪਟਰ, ਜਿਸ ‘ਚ CDS ਜਨਰਲ ਬਿਪਿਨ ਰਾਵਤ ਸਵਾਰ ਸਨ, ਤਾਮਿਲਨਾਡੂ ਦੇ ਕੂਨਰ ਨੇੜੇ ਹਾਦਸਾਗ੍ਰਸਤ ਹੋ ਗਿਆ।’ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹੈ। ਪਤਾ ਲੱਗਾ ਹੈ ਕਿ ਜਨਰਲ ਰਾਵਤ ਸਮੇਤ ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੌਕੇ ਤੋਂ ਬਰਾਮਦ ਹੋਈArmy Helicopter Crash: ਤਾਮਿਲਨਾਡੂ ‘ਚ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ, CDS ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ।

ਹਵਾਈ ਸੈਨਾ ਨੇ ਟਵੀਟ ਕੀਤਾ

ਹੈਲੀਕਾਪਟਰ ਵਿੱਚ ਸਵਾਰ ਲੋਕਾਂ ਦੀ ਸੂਚੀ ਵੀ ਸਾਹਮਣੇ ਆਈ ਹੈ। ਸੀਡੀਐਸ ਜਨਰਲ ਬਿਪਿਨ ਰਾਵਤ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲਐਸ ਲਿਡਰ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਨਾਇਕ ਗੁਰਸੇਵਕ ਸਿੰਘ, ਨਾਇਕ ਜਤਿੰਦਰ ਕੁਮਾਰ, ਲਾਂਸ ਨਾਇਕ ਵਿਵੇਕ ਕੁਮਾਰ, ਲਾਂਸ ਨਾਇਕ ਬੀ ਸਾਈ ਤੇਜਾ ਅਤੇ ਹੌਲਦਾਰ ਸਤਪਾਲ ਸਵਾਰ ਸਨ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ ਹੈ।

ਹਾਦਸੇ ਦੀ ਖਬਰ ਮਿਲਣ ਤੋਂ ਤੁਰੰਤ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਹੈ।

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੀ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਹੈ।

Spread the love