ਚੰਡੀਗੜ੍ਹ, 08 ਦਸੰਬਰ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਵੱਡੀ ਗੁਪਤ ਡੀਲ ਹੋਣ ਦਾ ਦਾਅਵਾ ਕੀਤਾ ਹੈ।

‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਡਰੱਗਜ਼ ਮਾਮਲੇ ‘ਚ ਦੋਵਾਂ ਵਿਚਾਲੇ ਹੋਏ ਸਮਝੌਤੇ ਤਹਿਤ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਕ ਦਿਨ ਲਈ ਗ੍ਰਿਫਤਾਰ, ਦੂਜੇ ਦਿਨ ਜ਼ਮਾਨਤ ਮਿਲੇਗੀ। ਸਾਰੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਇਹ ਡਰਾਮਾ ਰਚਿਆ ਗਿਆ ਹੈ।

Spread the love