ਨਵੀਂ ਦਿੱਲੀ, 08 ਦਸੰਬਰ

ਰੱਖਿਆ ਮੰਤਰੀ ਰਾਜਨਾਥ ਸਿੰਘ CDS ਜਨਰਲ ਬਿਪਿਨ ਰਾਵਤ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਹਾਦਸੇ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ।

ਰੱਖਿਆ ਮੰਤਰੀ ਭਲਕੇ ਸੰਸਦ ਵਿੱਚ ਇਸ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਤਾਮਿਲਨਾਡੂ ਦੇ ਨੀਲਗਿਰੀਸ ਜ਼ਿਲ੍ਹੇ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ।

ਇਸ ਹੈਲੀਕਾਪਟਰ ਵਿੱਚ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਸਮੇਤ 14 ਲੋਕ ਸਵਾਰ ਸਨ। ਇਸ ਵਿੱਚ ਕਰੂ ਦਲ ਦੇ ਪੰਜ ਮੈਂਬਰ ਸ਼ਾਮਲ ਹਨ।

ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 5 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦੋਂ ਕਿ ਗੰਭੀਰ ਰੂਪ ਨਾਲ ਝੁਲਸੇ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

7 ਹੋਰਾਂ ਦੀ ਭਾਲ ਜਾਰੀ ਹੈ। ਹਾਦਸੇ ਵਾਲੀ ਥਾਂ ‘ਤੇ 8 ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਮੌਜੂਦ ਹਨ। ਹੈਲੀਕਾਪਟਰ ‘ਚ ਜਨਰਲ ਰਾਵਤ ਤੋਂ ਇਲਾਵਾ ਉਨ੍ਹਾਂ ਦੀ ਪਤਨੀ, ਉਨ੍ਹਾਂ ਦੇ ਰੱਖਿਆ ਸਹਾਇਕ, ਸੁਰੱਖਿਆ ਕਮਾਂਡੋ ਅਤੇ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਸਵਾਰ ਸਨ।

Spread the love