ਨਵੀਂ ਦਿੱਲੀ, 08 ਦਸੰਬਰ

ਭਾਰਤੀ ਹਵਾਈ ਸੈਨਾ ਦਾ ਇੱਕ MI-17V5 ਹੈਲੀਕਾਪਟਰ ਅੱਜ ਦੁਪਹਿਰੇ ਤਾਮਿਲਨਾਡੂ ਦੇ ਕੂਨੂਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।

ਜਿਸ ਵਿੱਚ ਸੀਡੀਐਸ ਬਿਪਿਨ ਰਾਵਤ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਵਿੱਚ 14 ਲੋਕ ਸਵਾਰ ਸਨ। ਸੀਡੀਐਸ ਰਾਵਤ ਦੀ ਪਤਨੀ ਮਧੁਲਿਕਾ ਰਾਵਤ ਵੀ ਹੈਲੀਕਾਪਟਰ ਵਿੱਚ ਸੀ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਸਾਰੇ ਨੇਤਾਵਾਂ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦਰਦਨਾਕ ਹਾਦਸਾ ਤਾਮਿਲਨਾਡੂ ਦੇ ਕੁਨੂਰ ਨੇੜੇ ਅੱਜ ਦੁਪਹਿਰ ਨੂੰ ਵਾਪਰਿਆ।

ਇਸ ਦਰਦਨਾਕ ਹਾਦਸੇ ‘ਤੇ ਰੱਖਿਆ ਮੰਤਰੀ ਨੇ ਟਵੀਟ ਕੀਤਾ ਅਤੇ ਲਿਖਿਆ, ‘ਅੱਜ ਤਾਮਿਲਨਾਡੂ ‘ਚ ਇਕ ਬਹੁਤ ਹੀ ਮੰਦਭਾਗੇ ਹੈਲੀਕਾਪਟਰ ਹਾਦਸੇ ‘ਚ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ 11 ਹੋਰ ਜਵਾਨਾਂ ਦੀ ਅਚਾਨਕ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦਾ ਬੇਵਕਤੀ ਦੇਹਾਂਤ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

Spread the love