ਨਵੀਂ ਦਿੱਲੀ , 08 ਦਸੰਬਰ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮਹਿੰਗਾਈ ਦਾ ਮੁੱਦਾ ਚੁਕਦਿਆਂ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਹੈ।

ਉਨ੍ਹਾਂ ਕਿਹਾ, ਮਹਿੰਗਾਈ, ਬੇਰੁਜ਼ਗਾਰੀ, ਖੇਤੀ ਸੰਕਟ, ਚੀਨ ਕਬਜ਼ਾ- ਸਭ ਦੀ ਜੜ੍ਹ ਇੱਕੋ ਹੈ।

ਮੋਦੀ ਸਰਕਾਰ ਦਾ ਹੰਕਾਰ, ਦੋਸਤ-ਪਿਆਰ ਅਤੇ ਨਾਕਾਮੀ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਅਸੀਂ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਦੇ ਨਾਲ-ਨਾਲ ਕਾਂਗਰਸ ਸ਼ਾਸਤ ਰਾਜਾਂ ਵਿੱਚ ਲੋਕਾਂ ਦੇ ਮਸਲੇ ਹੱਲ ਕਰ ਰਹੇ ਹਾਂ। ਲੋਕਾਂ ਦੇ ਮਨ ਦੀ ਗੱਲ ਸੁਣ ਰਹੇ ਹਾਂ।

ਦੂਜੇ ਪਾਸੇ ਰਾਹੁਲ ਗਾਂਧੀ ਨੇ ਸੰਸਦ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਲੋਕ ਸਭਾ ਵਿੱਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇ।

ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਤੁਹਾਡੀ ਸਰਕਾਰ ਕਹਿ ਰਹੀ ਹੈ ਕਿ ਕੋਈ ਕਿਸਾਨ ਸ਼ਹੀਦ ਨਹੀਂ ਹੋਇਆ ਤੇ ਨਾ ਹੀ ਤੁਹਾਡੇ ਕੋਲ ਕੋਈ ਨਾਂ ਦੀ ਲਿਸਟ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ ਲੋਕ ਸਭਾ ਵਿੱਚ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਹੀ ਮਿਲਣਾ ਚਾਹੀਦਾ ਹੈ ਜਿਸ ਦੇ ਉਹ ਹੱਕਦਾਰ ਹੈ।

Spread the love