ਨਵੀਂ ਦਿੱਲੀ, 09 ਦਸੰਬਰ

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਦਿੱਲੀ ਦੀ ਸਰਹੱਦ ‘ਤੇ ਡਟੀਆਂ ਹੋਈਆਂ ਹਨ। ਅੱਜ 12 ਵਜੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਅੰਦੋਲਨ ਖਤਮ ਕਰਨ ਬਾਰੇ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਕਿਸਾਨ ਜਥੇਬੰਦੀਆਂ ਨੇ ਸਵੀਕਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ ਸਰਕਾਰ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਮੰਨਣ ਲਈ ਤਿਆਰ ਹੋ ਗਈ ਹੈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਮੀਟਿੰਗ ਹੋਣ ਜਾ ਰਹੀ ਹੈ।

ਇਸ ਤੋਂ ਪਹਿਲਾਂ, SKM ਦੀ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਕੇ, ਸਰਕਾਰ ਤੋਂ ਸੋਧੇ ਹੋਏ ਡਰਾਫਟ ਪ੍ਰਸਤਾਵ ਨੂੰ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਹੁਣ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਮੰਨਣ ਲਈ ਯੁਕਤ ਕਿਸਾਨ ਮੋਰਚਾ ਵਿੱਚ ਸਹਿਮਤੀ ਬਣ ਗਈ ਹੈ।

ਅਜਿਹੇ ‘ਚ ਅੱਜ ਦੁਪਹਿਰ 12 ਵਜੇ ਹੋਣ ਵਾਲੀ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਖਤਮ ਹੋਵੇਗਾ ਜਾਂ ਕਿਸਾਨ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਜਾਰੀ ਰੱਖਣਗੇ।

ਤੁਹਾਨੂੰ ਦੱਸ ਦੇਈਏ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕਿਸਾਨ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਗਾਰੰਟੀ ਚਾਹੁੰਦੇ ਹਨ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਰਾਜਾਂ ਵਿੱਚ ਧਰਨੇ-ਮੁਜ਼ਾਹਰੇ ਕਰਨ ਲਈ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਬੁਲਾਰੇ ਰਾਕੇਸ਼ ਟਿਕੈਤ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਆਹਮੋ-ਸਾਹਮਣੇ ਬੈਠ ਕੇ ਗੱਲਬਾਤ ਕਰੇ। ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਦੱਸੇ ਕਿ 5 ਦਿਨ ਲੱਗਣਗੇ ਜਾਂ 10 ਦਿਨ ਪਰ ਅਜਿਹਾ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ।

Spread the love