ਚੰਡੀਗੜ੍ਹ, 09

ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਖੜ੍ਹੀ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਸੀ ਪਰ ਆਪ ਨੇ ਇਨ੍ਹਾਂ ਨੂੰ ਧੋਖਾ ਦਿੱਤਾ।

ਉਨ੍ਹਾਂ ਕਿਹਾ ਕਿ ਜਿਸ ਦਿਨ ਛੋਟੇਪੁਰ ਨੇ ‘ਆਪ’ ਨੂੰ ਛੱਡਿਆ ਸੀ, ‘ਆਪ’ ਉਸ ਦਿਨ ਹੀ ਡਿੱਗ ਪਈ ਸੀ।ਨਾਲ ਹੀ ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਹੈ | ਇਸ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਹੈ |

Spread the love