ਨਵੀਂ ਦਿੱਲੀ, 10 ਦਸੰਬਰ

ਤਾਮਿਲਨਾਡੂ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ CDS ਬਿਪਿਨ ਰਾਵਤ ਦਾ ਅੰਤਿਮ ਸੰਸਕਾਰ ਅੱਜ ਬਰਾੜ ਚੌਕ, ਦਿੱਲੀ ਕੈਂਟ ਵਿਖੇ ਕੀਤਾ ਜਾਵੇਗਾ। ਚੀਫ ਆਫ ਡਿਫੈਂਸ ਸਟਾਫ ਦਾ ਅੰਤਿਮ ਸੰਸਕਾਰ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਨੂੰ 17 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ ਅਤੇ ਇਸ ਦੌਰਾਨ 800 ਦੇ ਕਰੀਬ ਜਵਾਨ ਮੌਜੂਦ ਰਹਿਣਗੇ।

ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਰੱਖਿਆ ਗਿਆ ਹੈ। ਸੀਡੀਐਸ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਪਤਵੰਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਇਸ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਬ੍ਰਿਗੇਡੀਅਰ ਲਿਡਰ ਦਾ ਦਿੱਲੀ ਕੈਂਟ ਦੇ ਬਰਾੜ ਸਕੁਏਅਰ ਵਿਖੇ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਬਰਾੜ ਸਕੁਏਅਰ, ਦਿੱਲੀ ਕੈਂਟ ਵਿਖੇ ਮੌਜੂਦ ਸਨ।

ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਅੰਤਿਮ ਸੰਸਕਾਰ ਮੌਕੇ ਕਈ ਦੇਸ਼ਾਂ ਦੇ ਫੌਜੀ ਕਮਾਂਡਰ ਵੀ ਮੌਜੂਦ ਰਹਿਣਗੇ। ਸ਼੍ਰੀਲੰਕਾ ਦੇ ਸੀਡੀਐਸ ਜਨਰਲ ਸ਼ਵੇਂਦਰ ਸਿਲਵਾ ਅਤੇ ਸਾਬਕਾ ਸੀਡੀਐਸ ਐਡਮਿਰਲ ਰਵਿੰਦਰ ਵਿਜੇ ਗੁਣਾਰਤਨੇ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਬਿਪਿਨ ਰਾਵਤ ਦੇ ਅੰਤਿਮ ਸੰਸਕਾਰ ਦੌਰਾਨ ਭੂਟਾਨ, ਨੇਪਾਲ ਅਤੇ ਬੰਗਲਾਦੇਸ਼ ਦੇ ਫੌਜੀ ਕਮਾਂਡਰ ਵੀ ਮੌਜੂਦ ਰਹਿਣਗੇ।

Spread the love