ਨਵੀਂ ਦਿੱਲੀ, 10 ਦਸੰਬਰ

ਤਾਮਿਲਨਾਡੂ ਦੇ ਕੂਨੂਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੀਡੀਐਸ ਜਨਰਲ ਬਿਪਿਨ ਰਾਵਤ ਦਾ ਅੰਤਿਮ ਸੰਸਕਾਰ ਅੱਜ ਸ਼ਾਮ 7:15 ਵਜੇ ਦਿੱਲੀ ਕੈਂਟ ਵਿੱਚ ਕੀਤਾ ਜਾਵੇਗਾ।

ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਮ੍ਰਿਤਕ ਦੇਹ ਨੂੰ ਕਾਰਜ ਮਾਰਗ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਂਜਲੀ ਦੇਣ ਲਈ ਜਨਰਲ ਰਾਵਤ ਦੇ ਘਰ ਪਹੁੰਚੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਦਿਨ ਪਹਿਲਾਂ ਪਾਲਮ ਏਅਰਬੇਸ ‘ਤੇ ਸੀਡੀਐਸ, ਉਨ੍ਹਾਂ ਦੀ ਪਤਨੀ ਅਤੇ 11 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਇਸ ਹਫਤੇ ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਦੇ ਕੁਨੂਰ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ ਸੀ।

ਇਸ ਵਿੱਚ ਸੀਡੀਐਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਅਤੇ 11 ਜਵਾਨ ਸ਼ਾਮਲ ਹਨ। ਹਾਦਸੇ ‘ਚ ਇਕੱਲੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਫੌਜ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਆਮ ਲੋਕ ਸਵੇਰੇ 11 ਵਜੇ ਤੋਂ ਦੁਪਹਿਰ 12.30 ਵਜੇ ਤੱਕ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦੇ ਸਕਦੇ ਹਨ। ਫੌਜ ਦੇ ਜਵਾਨ ਦੁਪਹਿਰ 12:30 ਤੋਂ 13:30 ਦਰਮਿਆਨ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣਗੇ। ਇਸ ਤੋਂ ਬਾਅਦ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਨੂੰ ਦਿੱਲੀ ਕੈਂਟ ਬਰਾੜ ਚੌਕ ਲਿਜਾਇਆ ਜਾਵੇਗਾ।

Spread the love