ਅੰਮ੍ਰਿਤਸਰ, 13 ਦਸੰਬਰ

ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਕਿਸਾਨਾਂ ਦਾ ਪਹਿਲਾ ਜੱਥਾ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਅਤੇ ਕਰਤਾਰਪੁਰ ਵਿੱਚ ਰਾਤ ਕੱਟੀ। ਗੋਲਡਨ ਗੇਟ ਵਿਖੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜੱਥੇ 15 ਦਸੰਬਰ ਤੱਕ ਅੰਮ੍ਰਿਤਸਰ ਪਹੁੰਚ ਜਾਣਗੇ।

ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ।

ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ, ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਕਾਮਯਾਬੀ ਲਈ ਸ਼ਨੀਵਾਰ ਤੋਂ ਸ਼ੁਰੂ ਹੋਏ ਪਾਠ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ ‘ਤੇ ਅਰਦਾਸ ਕੀਤੀ ਜਾਵੇਗੀ, ਜਿਸ ‘ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ |ਲੰਗਰ ਹਾਲ ਵਿੱਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Spread the love