ਅੰਮ੍ਰਿਤਸਰ, 13 ਦਸੰਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨ ਫਤਹਿ ਮਾਰਚ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਦਾ ਅੱਜ ਟੋਲ ਪਲਾਜ਼ਾ ਢਿਲਵਾਂ ਵਿਖੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ ।

ਇਸ ਮੌਕੇ ਵੱਖ – ਵੱਖ ਜਥੇਬੰਦੀਆਂ ਦੇ ਆਗੂਆਂ ਤੇ ਇਲਾਕੇ ਤੋਂ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨਾਂ ਵੱਲੋਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਧਾਈ ਦਿੱਤੀ ਹੈ |

Spread the love