ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਪਹੁੰਚਣ ’ਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ।ਉਹ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਰਾਹੀਂ ਅਧਿਕਾਰਤ ਪ੍ਰਤੀਨਿਧ ਮੰਡਲ ਨਾਲ ਢਾਕਾ ਪਹੁੰਚੇ ਹਨ।

ਰਾਸ਼ਟਰਪਤੀ ਤਿੰਨ ਦਿਨਾਂ ਦੀ ਯਾਤਰਾ ਲਈ ਬੰਗਲਾਦੇਸ਼ ਗਏ ਨੇ।ਆਪਣੇ ਤਿੰਨ ਦਿਨਾ ਦੌਰੇ ਦੌਰਾਨ ਰਾਸ਼ਟਰਪਤੀ ਕੋਵਿੰਦ ਆਪਣੇ ਬੰਗਲਦੇਸ਼ੀ ਹਮਰੁਤਬਾ ਨਾਲ ਗੱਲਬਾਤ ਕਰਨਗੇ ਅਤੇ ਬੰਗਲਾਦੇਸ਼ ਦੀ ਆਜ਼ਾਦੀ ਦੇ ਗੋਲਡਨ ਜੁਬਲੀ ਜਸ਼ਨਾਂ ਵਿੱਚ ਸ਼ਾਮਲ ਹੋਣਗੇ।

ਇੱਥੇ ਪਹੁੰਚਣ ’ਤੇ ਭਾਰਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ।

ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਵੀ ਉਨ੍ਹਾਂ ਦੇ ਨਾਲ ਗਈ ਹੈ।

ਬੰਗਲਾਦੇਸ਼ ਦੇ ਰਾਸ਼ਟਰਪਤੀ ਐੱਮ. ਅਬਦੁੱਲ ਹਮੀਦ ਨੇ ਆਪਣੀ ਪਤਨੀ ਰਸ਼ੀਦਾ ਖਾਨਮ ਨਾਲ ਢਾਕਾ ਦੇ ਹਜ਼ਰਤ ਸ਼ਾਹ ਜਲਾਲ ਕੌਮਾਂਤਰੀ ਹਵਾਈ ਅੱਡੇ ’ਤੇ ਕੋਵਿੰਦ ਦੀ ਅਗਵਾਈ ਕੀਤੀ।

ਇਸ ਮੌਕੇ ਕਈ ਹੋਰ ਸੀਨੀਅਰ ਮੰਤਰੀਆਂ ਤੋਂ ਸੈਨਾ ਦੇ ਅਤੇ ਸਿਿਵਲ ਅਧਿਕਾਰੀ ਵੀ ਮੌਜੂਦ ਸਨ।

Spread the love