ਨਵੀਂ ਦਿੱਲੀ, 15 ਦਸੰਬਰ

ਵਨਡੇ ਟੀਮ ਦੀ ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਵਿਰਾਟ ਕੋਹਲੀ ਨੇ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਕੀਤੀ।

ਵਿਰਾਟ ਕੋਹਲੀ ਨੇ ਕਿਹਾ ਕਿ ਉਹ ਦੱਖਣੀ ਅਫਰੀਕਾ ‘ਚ ਵਨਡੇ ਖੇਡਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੇਰੇ ਬਾਰੇ ਫੈਲਾਈਆਂ ਜਾ ਰਹੀਆਂ ਖਬਰਾਂ ਗਲਤ ਹਨ।

ਵਿਰਾਟ ਕੋਹਲੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਜਦੋਂ ਟੈਸਟ ਟੀਮ ਦੀ ਚੋਣ ਕੀਤੀ ਗਈ ਤਾਂ ਉਸ ਤੋਂ ਬਾਅਦ ਚੋਣਕਾਰਾਂ ਨੇ ਕਿਹਾ ਕਿ ਤੁਹਾਨੂੰ ਵਨਡੇ ਦੀ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕੋਈ ਗੱਲ ਨਹੀਂ ਹੋਈ।

ਟੀਮ ਇੰਡੀਆ ਨੂੰ ਦੱਖਣੀ ਅਫਰੀਕਾ ਰਵਾਨਾ ਹੋਣ ਤੋਂ ਪਹਿਲਾਂ ਹੀ ਝਟਕਾ ਲੱਗਾ ਹੈ ਕਿਉਂਕਿ ਰੋਹਿਤ ਸ਼ਰਮਾ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਰੋਹਿਤ ਸ਼ਰਮਾ ਨੂੰ ਮੁੰਬਈ ‘ਚ ਅਭਿਆਸ ਦੌਰਾਨ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਹਫਤੇ ਦਾ ਬ੍ਰੇਕ ਦਿੱਤਾ ਗਿਆ ਹੈ।

Spread the love